Tihar Jail

ਤਿਹਾੜ ਜੇਲ੍ਹ ਪ੍ਰਸ਼ਾਸਨ ਨੇ CM ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਦਿੱਤੀ ਇਜਾਜ਼ਤ

ਚੰਡੀਗ੍ਹੜ, 04 ਅਪ੍ਰੈਲ 2024: ਤਿਹਾੜ ਜੇਲ੍ਹ (Tihar Jail) ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ, ਪੰਜਾਬ ਨੇ ਤਿਹਾੜ ਜੇਲ੍ਹ ਨੂੰ ਚਿੱਠੀ ਲਿਖ ਕੇ ਮਿਲਣ ਦੀ ਇਜਾਜ਼ਤ ਮੰਗੀ ਸੀ। ਜਿਕਰਯੋਗ ਹੈ ਕਿ ਸੀਐੱਮ ਅਰਵਿੰਦ ਕੇਜਰੀਵਾਲ ਕਥਿਤ ਸ਼ਰਾਬ ਘਪਲੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਹਨ।

ਪੰਜਾਬ ਦੇ ਮੁੱਖ ਮੰਤਰੀ ਨੂੰ ਮੁਲਾਕਾਤ ਦੀ ਇਜਾਜ਼ਤ ਦਿੰਦੇ ਹੋਏ ਜੇਲ੍ਹ ਪ੍ਰਸ਼ਾਸਨ (Tihar Jail) ਨੇ ਕਿਹਾ ਕਿ ਉਹ ਆਮ ਮੁਲਾਕਾਤੀ ਵਾਂਗ ਕੇਜਰੀਵਾਲ ਨੂੰ ਮਿਲ ਸਕਦੇ ਹਨ। ਇਸ ‘ਚ ਜਿਨ੍ਹਾਂ ਨਿਯਮਾਂ ਤਹਿਤ ਉਨ੍ਹਾਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ |

Scroll to Top