Site icon TheUnmute.com

Patiala: ਮੰਡੀਆਂ ‘ਚ ਝੋਨੇ ਦੀ ਆਮਦ ‘ਚ ਹੁਣ ਤੱਕ ਪਟਿਆਲਾ ਜ਼ਿਲ੍ਹਾ ਮੋਹਰੀ

Paddy

ਚੰਡੀਗੜ੍ਹ, 06 ਨਵੰਬਰ 2024: ਪੰਜਾਬ ਭਰ ਦੀਆਂ ਮੰਡੀਆਂ ‘ਚ ਝੋਨੇ (Paddy) ਦੀ ਖਰੀਦ ਜਾਰੀ ਹੈ | ਇਸਦੇ ਨਾਲ ਹੀ ਪੰਜਾਬ ‘ਚ ਝੋਨੇ ਦੀ ਖਰੀਦ 100 ਲੱਖ ਮੀਟ੍ਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਇਸ ਖਰੀਦ ਸੀਜ਼ਨ ਦੌਰਾਨ ਪੰਜਾਬ ਦੀਆਂ ਮੰਡੀਆਂ ‘ਚ 185 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਹੈ।

ਇਸ ਵਾਰ ਪੰਜਾਬ ‘ਚ ਝੋਨੇ ਹੇਠ ਰਕਬਾ 32 ਲੱਖ ਹੈਕਟੇਅਰ ਸੀ, ਜੋ ਕੇਂਦਰੀ ਅਨਾਜ ਭੰਡਾਰ ‘ਚ ਅਹਿਮ ਯੋਗਦਾਨ ਪਾਉਂਦਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਪਹਿਲਾਂ ਹੀ 41,378 ਕਰੋੜ ਰੁਪਏ ਦੀ ਨਕਦ ਕ੍ਰੈਡਿਟ ਲਿਮਿਟ (CCL) ਜਾਰੀ ਕਰ ਚੁੱਕੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ‘ਚ ਖਰੀਦ ਅਤੇ ਲਿਫਟਿੰਗ ਕਾਰਜਾਂ ਦੀ ਨਿਰੰਤਰ ਨਿਗਰਾਨੀ ਖ਼ੁਦ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ‘ਚ ਕਿਸਾਨਾਂ ਦੇ ਹਰ ਅਨਾਜ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਹੈ । ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅੰਕੜਿਆਂ ਅਨੁਸਾਰ 5 ਨਵੰਬਰ (ਮੰਗਲਵਾਰ) ਤੱਕ ਪੰਜਾਬ ਦੀਆਂ ਮੰਡੀਆਂ ‘ਚ 110.89 ਲੱਖ ਮੀਟ੍ਰਿਕ ਟਨ ਝੋਨੇ ((Paddy) ਦੀ ਆਮਦ ਹੋਈ ਹੈ, ਜਿਸ ‘ਚੋਂ 105.09 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸਦੇ ਨਾਲ ਹੀ ਫਸਲ ਦੀ ਅਦਾਇਗੀ ਲਈ 22047 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਹੁਣ ਤੱਕ ਝੋਨੇ ਦੀ ਆਮਦ ‘ਚ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ, ਜਿੱਥੇ 9.42 ਲੱਖ ਮੀਟ੍ਰਿਕ ਟਨ ਫ਼ਸਲ ਪਹੁੰਚ ਚੁੱਕੀ ਹੈ। ਇਸ ਤੋਂ ਬਾਅਦ ਫ਼ਿਰੋਜ਼ਪੁਰ (8.14 LMT), ਤਰਨ ਤਾਰਨ (7.26 LMT), ਜਲੰਧਰ (7.16 LMT) ਅਤੇ ਸੰਗਰੂਰ (7.10 LMT) ਸ਼ਾਮਲ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਸੂਬੇ ਭਰ ‘ਚ 2651 ਮੰਡੀਆਂ ਸਥਾਪਿਤ ਕੀਤੀਆਂ ਹਨ।

Exit mobile version