ਚੰਡੀਗ੍ਹੜ, 19 ਜਨਵਰੀ 2024: ਤ੍ਰਿਣਮੂਲ ਕਾਂਗਰਸ (ਟੀਐੱਮਸੀ) ਆਗੂ ਮਹੂਆ ਮੋਇਤਰਾ (Mahua Moitra) ਨੇ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। 18 ਜਨਵਰੀ ਨੂੰ ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਮੋਇਤਰਾ ਨੂੰ ਬੰਗਲੇ ਵਿਚ ਰਹਿਣ ਦਾ ਅਧਿਕਾਰ ਨਹੀਂ ਹੈ ਕਿਉਂਕਿ ਉਸ ਨੂੰ ਸੰਸਦ ਮੈਂਬਰ ਵਜੋਂ ਮੁਅੱਤਲ ਕੀਤਾ ਗਿਆ ਹੈ।
8 ਦਸੰਬਰ 2023 ਨੂੰ ਲੋਕ ਸਭਾ ਦੀ ਮੈਂਬਰਸ਼ਿਪ ਖ਼ਤਮ ਕਰ ਦਿੱਤੀ ਗਈ ਸੀ ਜਦੋਂ ਮੋਇਤਰਾ ‘ਤੇ ਸੰਸਦ ਵਿਚ ਸਵਾਲ ਪੁੱਛਣ ਦੇ ਬਦਲੇ ਪੈਸੇ ਲੈਣ ਦਾ ਦੋਸ਼ ਲਗਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਦੋ ਵਾਰ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ। ਮਹੂਆ ਨੇ ਨੋਟਿਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।