TMC leaders

ਦਿੱਲੀ ਵਿਖੇ ਚੋਣ ਕਮਿਸ਼ਨ ਦੇ ਦਫ਼ਤਰ ਬਾਹਰ ਪ੍ਰਦਰਸ਼ਨ ਕਰ ਰਹੇ TMC ਆਗੂਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ

ਚੰਡੀਗੜ੍ਹ, 8 ਅਪ੍ਰੈਲ, 2024: ਲੋਕ ਸਭਾ ਚੋਣਾਂ ਦੇ ਵਿਚਕਾਰ ਰਾਜਧਾਨੀ ਦਿੱਲੀ ਵਿੱਚ ਚੋਣ ਕਮਿਸ਼ਨ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਟੀਐਮਸੀ ਆਗੂਆਂ (TMC leaders) ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਦਰਅਸਲ, ਟੀਐਮਸੀ ਦਾ 10 ਮੈਂਬਰੀ ਵਫ਼ਦ ਚੋਣ ਕਮਿਸ਼ਨ ਦਫ਼ਤਰ ਦੇ ਬਾਹਰ ਕੇਂਦਰੀ ਏਜੰਸੀਆਂ ਖ਼ਿਲਾਫ਼ ਪ੍ਰਦਰਸ਼ਨ ਕਰ ਰਿਹਾ ਸੀ। ਜਿਸ ਨੂੰ ਪੁਲਿਸ ਨੇ ਹਟਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਇਸ ਦੀਆਂ ਕੁਝ ਵੀਡੀਓਜ਼ ਵੀ ਸਾਹਮਣੇ ਆਈਆਂ ਹਨ।

ਦਿੱਲੀ ਪੁਲਿਸ ਵੱਲੋਂ ਜਿਨ੍ਹਾਂ ਟੀਐਮਸੀ ਆਗੂਆਂ (TMC leaders) ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਉਨ੍ਹਾਂ ਵਿੱਚ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ, ਮੁਹੰਮਦ ਨਦੀਮੁਲ ਹੱਕ, ਡੋਲਾ ਸੇਨ, ਸਾਬਕਾ ਸੰਸਦ ਅਤੇ ਸੁਦੀਪ ਆਦਿ ਸ਼ਾਮਲ ਹਨ। ਜਿਕਰਯੋਗ ਹੈ ਕਿ ਤ੍ਰਿਣਮੂਲ ਕਾਂਗਰਸ (ਟੀ.ਐੱਮ.ਸੀ.) ਦੇ 10 ਮੈਂਬਰੀ ਵਫਦ ਨੇ ਆਪਣੀ ਮੰਗ ‘ਤੇ ਜ਼ੋਰ ਦੇਣ ਲਈ ਚੋਣ ਕਮਿਸ਼ਨ (ਈਸੀ) ਦੇ ਬੈਂਚ ਨੂੰ ਮਿਲਣ ਤੋਂ ਬਾਅਦ ਹੜਤਾਲ ਦਾ ਐਲਾਨ ਕੀਤਾ ਸੀ।

ਜਿਕਰਯੋਗ ਹੈ ਕਿ ਟੀਐਮਸੀ ਆਗੂਆਂ ਦਾ ਇਹ ਪ੍ਰਦਰਸ਼ਨ ਉਦੋਂ ਹੋ ਰਿਹਾ ਹੈ ਜਦੋਂ ਹਾਲ ਹੀ ਵਿੱਚ ਪੱਛਮੀ ਬੰਗਾਲ ਵਿੱਚ ਐਨਆਈਏ ਟੀਮ ਉੱਤੇ ਹਮਲਾ ਹੋਇਆ ਸੀ। ਉਦੋਂ ਤੋਂ ਭਾਜਪਾ ਅਤੇ ਟੀਐਮਸੀ ਵਿਚਾਲੇ ਸ਼ਬਦੀ ਜੰਗ ਤੇਜ਼ ਹੋ ਗਈ ਹੈ। ਟੀਐਮਸੀ ਦਾ ਦਾਅਵਾ ਹੈ ਕਿ ਕੇਂਦਰੀ ਏਜੰਸੀਆਂ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੂੰ ਗ੍ਰਿਫਤਾਰ ਕਰ ਰਹੀ ਹੈ। ਇਸ ਦੇ ਨਾਲ ਹੀ ਭਾਜਪਾ ਦਾ ਦੋਸ਼ ਹੈ ਕਿ ਬੰਗਾਲ ਵਿੱਚ ਟੀਐਮਸੀ ਸਰਕਾਰ ਦੇ ਅਧੀਨ ਅਪਰਾਧੀਆਂ ਨੂੰ ਸੁਰੱਖਿਆ ਮਿਲ ਰਹੀ ਹੈ ਅਤੇ ਰਾਜ ਵਿੱਚ ਕਾਨੂੰਨ ਵਿਵਸਥਾ ਦਿਨ-ਬ-ਦਿਨ ਵਿਗੜ ਰਹੀ ਹੈ।

Scroll to Top