ਚੰਡੀਗੜ੍ਹ, 08 ਅਗਸਤ 2023: ਵਿਰੋਧੀ ਧਿਰ ਦੇ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਅੱਜ ਲੋਕ ਸਭਾ ਵਿੱਚ ਬੇਭਰੋਸਗੀ ਮਤੇ ‘ਤੇ ਚਰਚਾ ਹੋਣੀ ਹੈ। ਰਾਹੁਲ ਗਾਂਧੀ ਕਾਂਗਰਸ ਦੇ ਪੱਖ ਤੋਂ ਚਰਚਾ ਸ਼ੁਰੂ ਕਰਨਗੇ। ਇਸ ਦੇ ਨਾਲ ਹੀ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਗਠਜੋੜ ‘ਤੇ ਨਿਸ਼ਾਨਾ ਸਾਧਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਹ ਇੰਡੀਆ ਨਹੀਂ ਸਗੋਂ ਹੰਕਾਰੀ ਗਠਜੋੜ ਹੈ। ਤੁਸ਼ਟੀਕਰਨ ਦੀ ਰਾਜਨੀਤੀ ਕਰਨ ਵਾਲਿਆਂ ਨੂੰ ਹੰਕਾਰ ਬਹੁਤ ਹੈ।
ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ (Derek O’Brien) ਨੂੰ ਰਾਜ ਸਭਾ ਦੇ ਚੇਅਰਮੈਨ ਨੇ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ (Rajya Sabha) ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਵੀ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ।
ਬੇਭਰੋਸਗੀ ਮਤੇ ‘ਤੇ ਚਰਚਾ ਕਰਨ ਤੋਂ ਪਹਿਲਾਂ ਵਿਰੋਧੀ ਗਠਜੋੜ ਵੀ ਮੀਟਿੰਗ ਕਰ ਰਿਹਾ ਹੈ। ਇਸ ਮੀਟਿੰਗ ‘ਚ ਬੇਭਰੋਸਗੀ ਮਤੇ ‘ਤੇ ਚਰਚਾ ਕਰਨ ਲਈ ਰਣਨੀਤੀ ਉਲੀਕੀ ਜਾਵੇਗੀ। ਦੱਸ ਦੇਈਏ ਕਿ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਵੀ ਹੋ ਰਹੀ ਹੈ।