ਚੰਡੀਗੜ੍ਹ, 14 ਦਸੰਬਰ 2023: ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ (MP Derek O’Brien) ਨੂੰ ਵੀਰਵਾਰ ਨੂੰ ਰਾਜ ਸਭਾ ਤੋਂ ਮੁਅੱਤਲ ਕਰ ਦਿੱਤਾ ਗਿਆ। ਸੰਸਦ ‘ਚ ਸੁਰੱਖਿਆ ‘ਚ ਲਾਪਰਵਾਹੀ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਹੰਗਾਮੇ ਦੌਰਾਨ ਓ ਬ੍ਰਾਇਨ ਵਿਰੋਧ ਕਰਦੇ ਹੋਏ ਸਪੀਕਰ ਦੇ ਨੇੜੇ ਵੀ ਆ ਗਏ ਸਨ । ਇਸ ਤੋਂ ਬਾਅਦ ਉਨ੍ਹਾਂ ਨੂੰ ਸਦਨ ਤੋਂ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਰਾਜ ਸਭਾ ਦੀ ਕਾਰਵਾਈ ਵੀ ਮੁਲਤਵੀ ਕਰ ਦਿੱਤੀ ਗਈ।
ਜ਼ਿਕਰਯੋਗ ਹੈ ਕਿ ਬ੍ਰਾਇਨ (MP Derek O’Brien) ਨੂੰ ਪਿਛਲੇ ਮਾਨਸੂਨ ਸੈਸ਼ਨ ਤੋਂ ਵੀ ਮੁਅੱਤਲ ਕਰ ਦਿੱਤਾ ਗਿਆ ਸੀ। ਫਿਰ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਬਹਿਸ ਤੋਂ ਬਾਅਦ ਉਨ੍ਹਾਂ ਨੂੰ ਪੂਰੇ ਸੈਸ਼ਨ ਲਈ ਸਦਨ ਤੋਂ ਮੁਅੱਤਲ ਕਰ ਦਿੱਤਾ। ਡੇਰੇਕ ਓ ਬ੍ਰਾਇਨ ਨੂੰ ਰਾਜ ਸਭਾ ਤੋਂ ਮੁਅੱਤਲ ਕਰਨ ਦਾ ਪ੍ਰਸਤਾਵ ਭਾਜਪਾ ਸੰਸਦ ਪੀਯੂਸ਼ ਗੋਇਲ ਨੇ ਪੇਸ਼ ਕੀਤਾ ਸੀ। ਇਸ ਤੋਂ ਬਾਅਦ ਸਦਨ ਵਿੱਚ ਟੀਐਮਸੀ ਸੰਸਦ ਮੈਂਬਰ ਨੂੰ ਮੁਅੱਤਲ ਕਰਨ ਦਾ ਪ੍ਰਸਤਾਵ ਲਿਆਂਦਾ ਗਿਆ।