July 2, 2024 9:17 pm
Gurdwara Sri Panja Sahib

ਸ੍ਰੀ ਪੰਜਾ ਸਾਹਿਬ ਦੇ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਅਗਵਾਈ ‘ਚ ਦੂਜਾ ਜੱਥਾ ਪਾਕਿਸਤਾਨ ਲਈ ਰਵਾਨਾ

ਅੰਮ੍ਰਿਤਸਰ 29 ਅਕਤੂਬਰ 2022: ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਾਕਾ ਪੰਜਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਅਤੇ ਸਾਕਾ ਪੰਜਾ ਸਾਹਿਬ ਦੀ ਪਹਿਲੀ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਦੂਜਾ ਜਥਾ ਅੱਜ ਰਵਾਨਾ ਹੋਇਆ |

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ 157 ਯਾਤਰੀਆਂ ਦੇ ਵੀਜਿਆਂ ਲਈ ਅਪਲਾਈ ਕੀਤਾ ਸੀ ਜਿਸ ਵਿਚੋਂ 117 ਵੀਜੇ ਦਿੱਤੇ ਗਏ ਸਨ, ਮੁੜ ਮੰਗ ‘ਤੇ 14 ਵੀਜੇ ਹੋਰ ਦਿੱਤੇ ਗਏ ਹਨ | ਅੱਜ ਸ਼੍ਰੋਮਣੀ ਕਮੇਟੀ ਦਫ਼ਤਰੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਇਹ ਜਥਾ ਰਵਾਨਾ ਹੋਇਆ ਗੁਰਦੁਆਰਾ ਸ੍ਰੀ ਪੰਜਾ ਸਾਹਿਬ (Gurdwara Sri Panja Sahib) ਵਿਖੇ ਕੱਲ੍ਹ 30 ਅਕਤੂਬਰ ਨੂੰ ਸ਼ਤਾਬਦੀ ਦੇ ਸਮਾਗਮ ਹੋਣਗੇ ਅਤੇ 2 ਨਵੰਬਰ ਨੂੰ ਜੱਥਾ ਭਾਰਤ ਵਾਪਸ ਪਰਤੇਗਾ |

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਹਰਿਆਣਾ ਸਰਕਾਰ ਨੇ ਅਸਿੱਧੇ ਤੌਰ ‘ਤੇ ਹਰਿਆਣਾ ਗੁਰਦੁਆਰਾ ਕਮੇਟੀ ‘ਤੇ ਕਬਜ਼ਾ ਕਰਨ ਦੀ ਨੀਤੀ ਬਣਾ ਲਈ ਹੈ | ਉਨ੍ਹਾਂ ਕਿਹਾ ਕਿ 41 ਮੈਂਬਰ ਨਾਮਜ਼ਦ ਕਰਕੇ ਕਮੇਟੀ ‘ਤੇ ਕਬਜ਼ਾ ਕਰਨ ਦਾ ਮਤਲਬ ਹੈ ਕਿ ਨਾਮਜ਼ਦ ਹੋਣ ਵਾਲੇ ਮੈਂਬਰ ਸਿੱਧੇ ਤੌਰ ‘ਤੇ ਹਰਿਆਣਾ ਸਰਕਾਰ ਦੀ ਸ਼ਹਿ ‘ਤੇ ਕੰਮ ਕਰਨਗੇ |

ਧਾਮੀ ਨੇ ਕਿਹਾ ਕਿ ਸਰਕਾਰ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰ ਨਾਮਜ਼ਦ ਦੀ ਨੀਤੀ ਤਹਿਤ ਸਿੱਖਾਂ ਪਾਸੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਖੋਹਣਾ ਚਾਹੁੰਦੀ ਹੈ | ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਜਾਰੀ ਨਵੇਂ ਗਜ਼ਟ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਹਰਿਆਣਾ ਗੁਰਦੁਆਰਾ ਕਮੇਟੀ ਦੇ ਸਰਪ੍ਰਸਤ ਸਮੇਤ 41 ਮੈਂਬਰਾਂ ਦੀ ਨਿਯੁਕਤੀ ਹਰਿਆਣਾ ਸਰਕਾਰ ਵੱਲੋਂ ਕੀਤੀ ਜਾਵੇਗੀ ਤੇ ਆਪਣੇ ਪ੍ਰਤੀਨਿਧਾਂ ਦੀ ਚੋਣ ਵਿਚ ਹਰਿਆਣਾ ਦੀ ਸੰਗਤ ਦਾ ਕੋਈ ਯੋਗਦਾਨ ਨਹੀਂ ਹੋਵੇਗਾ |

ਸਰਕਾਰ ਗੁਰਦੁਆਰਾ ਕਮੇਟੀਆਂ ਤੇ ਆਪਣੀ ਤਾਕਤ ਵਰਤ ਰਹੀ ਹੈ ਜਿਸ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ | ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁੱਢੋਂ ਰੱਦ ਕਰਦੀ ਹੈ ਅਤੇ ਸੰਘਰਸ਼ ਕਰੇਗੀ | ਉਨ੍ਹਾਂ ਨੇ ਕਿਹਾ ਕਿ ਇਸੇ ਤਹਿਤ ਸੁਪਰੀਮ ਕੋਰਟ ਵਿਚ ਰੀਵਿਊ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਅਤੇ ਉਸ ਦੇ ਫੈਸਲੇ ਦਾ ਇੰਤਜ਼ਾਰ ਵੀ ਸ਼੍ਰੋਮਣੀ ਕਮੇਟੀ ਕਰ ਰਹੀ ਹੈ |

ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਾਂ ਨੂੰ ਭਰਾ ਮਾਰੂ ਜੰਗ ਵੱਲ ਪ੍ਰੇਰ ਰਹੀ ਹੈ ਧਾਮੀ ਨੇ ਕਿਹਾ ਕਿ ਹਰਿਆਣੇ ਦੇ ਸਿੱਖਾਂ ਨੂੰ ਚਾਹੀਦਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਆਉਣ ਅਤੇ ਇਸ ਮਸਲੇ ਦਾ ਹੱਲ ਯੋਗ ਨਿਕਲੇਗਾ ਹੁਣ ਮੁੜ ਸਿੱਖਾਂ ਨੂੰ ਇਸੇ ਤਰ੍ਹਾਂ ਸੰਘਰਸ਼ ਕਰਨ ਦੀ ਲੋੜ ਹੈ |