July 2, 2024 7:51 pm
Sidhu Moosewala

ਸਿੱਧੂ ਮੂਸੇਵਾਲਾ ਲਈ ਇਨਸਾਫ ਲੈਣ ਵਾਸਤੇ ਭਲਕੇ ਪਿੰਡ ਜਵਾਹਰਕੇ ਕੱਢਿਆ ਜਾਵੇਗਾ ਕੈਂਡਲ ਮਾਰਚ

ਚੰਡੀਗੜ੍ਹ 24 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਲਈ ਇਨਸਾਫ ਲੈਣ ਵਾਸਤੇ ਭਲਕੇ ਯਾਨੀ 25 ਅਗਸਤ ਨੂੰ ਮਾਨਸਾ ਦੇ ਲਕਸ਼ਮੀ ਨਰਾਇਣ ਮੰਦਰ ਤੋਂ ਲੈ ਕੇ ਪਿੰਡ ਜਵਾਹਰਕੇ ਦੇ ਕਤਲ ਵਾਲੇ ਸਥਾਨ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾਵੇਗਾ । ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਸਰਪੰਚ ਚਰਨ ਕੌਰ ਨੇ ਬੇਨਤੀ ਕਰਦਿਆਂ ਕਿਹਾ ਕਿ ਇੱਕ ਥਾਂ ਤੇ ਇਕੱਤਰ ਹੋਣ ਦੀ ਬਜਾਏ ਕੱਲ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਸ਼ਾਂਤਮਈ ਤਰੀਕੇ ਨਾਲ ਕੈਂਡਲ ਮਾਰਚ ਕੱਢਣ ਤਾਂ ਕਿ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਿਵਾਇਆ ਜਾ ਸਕੇ |

ਜਿਕਰਯੋਗ ਹੈ ਕਿ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ 29 ਮਈ ਨੂੰ ਕੁੱਝ ਹਮਲਾਵਰਾਂ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ | ਇਸ ਮਾਮਲੇ ‘ਚ ਪੰਜਾਬ ਪੁਲਿਸ ਨੇ ਦਿੱਲੀ ਪੁਲਿਸ ਦੀ ਮਦਦ ਨਾਲ 31 ਲੋਕਾਂ ਨੂੰ ਨਾਮਜ਼ਦ ਕਰਕੇ 22 ਨੂੰ ਗ੍ਰਿਫਤਾਰ ਕੀਤਾ ਗਿਆ | ਪਰ ਇਸ ਕਤਲਕਾਂਡ ਦੇ ਮੁੱਖ ਦੋਸ਼ੀ ਅਜੇ ਵੀ ਗ੍ਰਿਫਤ ਵਿਚੋਂ ਬਾਹਰ ਹਨ, ਜਿਨ੍ਹਾਂ ਦੀ ਜਲਦ ਤੋਂ ਜਲਦ ਗ੍ਰਿਫਤਾਰੀ ਦੀ ਮੰਗ ਕੀਤੀ ਜਾ ਰਹੀ ਹੈ |