Site icon TheUnmute.com

ਖੁਸ਼ਹਾਲ ਜੀਵਨ ਜਿਊਣ ਲਈ ਕੰਮ ਤੇ ਨਿੱਜੀ ਜੀਵਨ ‘ਚ ਸੰਤੁਲਨ ਬਣਾਈ ਰੱਖਣਾ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 26 ਅਕਤੂਬਰ 2024: ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਅਹਿਮ ਕਰਦਮ ਚੁੱਕਦਿਆਂ ਮਗਸੀਪਾ ਵਿਖੇ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ ਹੈ | ਇਸ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਕਰਵਾਉਣ ਦਾ ਮਕਸਦ ਪਸ਼ੂ ਪਾਲਣ ਵਿਭਾਗ ਨੇ ਆਪਣੇ ਅਧਿਕਾਰੀਆਂ ਦੀ ਕਾਰਜ-ਕੁਸ਼ਲਤਾ ‘ਚ ਹੋਰ ਵਾਧਾ ਕਰਨਾ ਹੈ |

ਇਸ ਇੱਕ-ਰੋਜ਼ਾ ਤਣਾਅ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਦੀ ਪ੍ਰਧਾਨਗੀ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian) ਨੇ ਕੀਤੀ ਹੈ | ਇਸ ਮੌਕੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਫਲ ਅਤੇ ਖੁਸ਼ਹਾਲ ਜੀਵਨ ਜਿਊਣ ਲਈ ਕੰਮ ਅਤੇ ਨਿੱਜੀ ਜੀਵਨ ‘ਚ ਸੰਤੁਲਨ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ।

ਖੇਤੀਬਾੜੀ ਮੰਤਰੀ ਨੇ ਇਸ ਪ੍ਰੋਗਰਾਮ ‘ਚ ਭਾਗ ਲੈਣ ਵਾਲਿਆਂ ਨੂੰ ਆਪਣੀ ਮਾਨਸਿਕ ਸਿਹਤ ਨੂੰ ਹੋਰ ਵੀ ਬਿਹਤਰ ਕਰਨ ਲਈ ਲਈ ਆਪਣੇ ਸ਼ੌਕ ਨੂੰ ਪੂਰਾ ਕਰਨਾ, ਆਪਣੇ ਪਰਿਵਾਰ ਅਤੇ ਆਰਾਮ ਲਈ ਸਮਾਂ ਕੱਢਣ ਲਈ ਪ੍ਰੇਰਿਤ ਕੀਤਾ ਹੈ। ਮੰਤਰੀ ਨੇ ਕਿਹਾ ਕਿ ਸਿਹਤਮੰਦ ਅਤੇ ਭਰਪੂਰ ਜੀਵਨ ਜਿਊਣ ਲਈ ਤਣਾਅ ਪ੍ਰਬੰਧਨ ਬਹੁਤ ਲਾਜ਼ਮੀ ਹੈ।

ਪ੍ਰੋਗਰਾਮ ਦੌਰਾਨ ਖੁੱਡੀਆਂ ਨੇ ਕਿਹਾ ਕਿ ਪ੍ਰਭਾਵੀ ਢੰਗ ਨਾਲ ਸਮਾਂ ਪ੍ਰਬੰਧਨ ਕਰਕੇ ਤਣਾਅ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਇਸ ਲਈ ਅਸਲ ਸਮਾਂ-ਸੀਮਾ ਨਿਰਧਾਰਤ ਕਰਕੇ ਕੰਮਾਂ ਨੂੰ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ। ਖੁੱਡੀਆਂ ਨੇ ਸੰਤੁਲਿਤ ਖੁਰਾਕ, ਨਿਯਮਤ ਕਸਰਤ ਅਤੇ ਲੋੜੀਂਦੀ ਨੀਂਦ ਯਕੀਨੀ ਬਣਾ ਕੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ।

Read More: Punjab By-Elecation: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ 60 ਨਾਮਜ਼ਦਗੀ ਦਾਖਲ

ਇਸਦੇ ਨਾਲ ਹੀ ਗੁਰਮੀਤ ਸਿੰਘ ਖੁੱਡੀਆਂ (Gurmeet Singh Khuddian)  ਨੇ ਕਿਹਾ ਕਿ ਜੇਕਰ ਕਿਸੇ ਵੀ ਅਧਿਕਾਰੀ/ਕਰਮਚਾਰੀ ਨੂੰ ਕੰਮ ਸਬੰਧੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਹਰ ਸਮੇਂ ਉਨ੍ਹਾਂ ਦੀ ਮੱਦਦ ਲਈ ਹਾਜ਼ਰ ਹਨ । ਗੁਰਮੀਤ ਸਿੰਘ ਖੁੱਡੀਆਂ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪੰਜਾਬ ਦੇ ਪਸ਼ੂ ਪਾਲਕਾਂ ਤੱਕ ਪਹੁੰਚਾਉਣ ਤਾਂ ਜੋ ਉਨ੍ਹਾਂ ਦੀ ਆਰਥਿਕ ਹਾਲਤ ਨੂੰ ਹੋਰ ਮਜ਼ਬੂਤ ​​ਕੀਤਾ ਜਾ ਸਕੇ। ਇਸਦੇ ਨਾਲ ਹੀ ਇਸ ਪ੍ਰੋਗਰਾਮ ‘ਚ ਰਾਹੁਲ ਭੰਡਾਰੀ, ਪ੍ਰਮੁੱਖ ਸਕੱਤਰ, ਪਸ਼ੂ ਪਾਲਣ ਵਿਭਾਗ, ਨੇ ਤਣਾਅ ਪ੍ਰਬੰਧਨ ਵਿੱਚ ਪਰਿਵਾਰ, ਸਮਾਂ, ਕੰਮ, ਸਾਦਾ ਜੀਵਨ ਅਤੇ ਸਕਾਰਾਤਮਕ ਰਵੱਈਏ ਦੀ ਮਹੱਤਤਾ ਨੂੰ ਉਜਾਗਰ ਕੀਤਾ ਹੈ ।

ਵਿਭਾਗ ਦੇ ਇਸ ਸਿਖਲਾਈ ਪ੍ਰੋਗਰਾਮ ਦੌਰਾਨ ਮਾਹਰਾਂ ਨੇ ਤਣਾਅ ਪ੍ਰਬੰਧਨ ਲਈ ਵੱਖ-ਵੱਖ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਹੈ । ਮਾਹਰਾਂ ਨੇ ਤਣਾਅ ਪ੍ਰਬੰਧਨ ‘ਚ ਪਰਿਵਾਰ, ਸਮਾਜ, ਸਮੇਂ ਅਤੇ ਨਿੱਜੀ ਵਿਚਾਰਾਂ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਹੈ। ਇਸਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੇ ਪੇਸ਼ੇਵਰ ਅਤੇ ਨਿੱਜੀ ਜੀਵਨ ‘ਚ ਪੈਦਾ ਹੋਣ ਵਾਲੇ ਤਣਾਅ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਮਹੱਤਵਪੂਰਨ ਜਾਣਕਾਰੀ ਪ੍ਰਦਾਨ ਕੀਤੀ ਹੈ ।

Read More: ਸਰਕਾਰ ਨੇ PMMY ਲੋਨ ਦੀ ਵਧਾਈ ਸੀਮਾ, ਵਿੱਤ ਮੰਤਰਾਲੇ ਨੇ ਨੋਟੀਫਿਕੇਸ਼ਨ ਕੀਤਾ ਜਾਰੀ

ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ.ਜੀ.ਐਸ. ਬੇਦੀ ਨੇ ਧੰਨਵਾਦ ਕੀਤਾ ਹੈ | ਇਸ ਮੌਕੇ ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਪੰਜਾਬ ਦੇ ਪਸ਼ੂ ਪਾਲਕਾਂ ਦੀ ਭਲਾਈ ਲਈ ਸਮਰਪਿਤ ਹੈ। ਇਸ ਦੌਰਾਨ ਹਾਜ਼ਰ ਸਮੂਹ ਲੋਕਾਂ ਨੇ ਮੈਗਸੀਪਾ ਦੇ ਕੋਰਸ ਡਾਇਰੈਕਟਰ ਗਗਨਦੀਪ ਸ਼ਰਮਾ ਅਤੇ ਕੋਰਸ ਕੋਆਰਡੀਨੇਟਰ ਪ੍ਰਭਜੋਤ ਸਿੰਘ ਦੇ ਉਪਰਾਲੇ ਦੀ ਵੀ ਪ੍ਰਸ਼ੰਸ਼ਾ ਕੀਤੀ ਹੈ ।

ਇੱਕ ਮਾਨਸਿਕ ਬਿਮਾਰੀ ਦਿਮਾਗ ਦੀ ਇੱਕ ਸਰੀਰਕ ਬਿਮਾਰੀ ਹੈ ਜੋ ਸੋਚ, ਵਿਹਾਰ, ਊਰਜਾ ਜਾਂ ਭਾਵਨਾਵਾਂ’ਚ ਵਿਗਾੜ ਪੈਦਾ ਕਰਦੀ ਹੈ ਜੋ ਜੀਵਨ ‘ਚ ਕਈ ਮੁਸ਼ਕਿਲ ਬਣਾਉਂਦੀ ਹੈ। ਸਾਡੇ ਆਲੇ ਦੁਆਲੇ ਅਤੇ ਅੰਦਰ ਖੁਸ਼ੀ ਦਾ ਨਿਰਮਾਣ ਕਰਨਾ ਸਾਡੀ ਜ਼ਿੰਦਗੀ ‘ਚ ਨਕਾਰਾਤਮਕਤਾਵਾਂ ਬਾਰੇ ਬਿਹਤਰ ਮਹਿਸੂਸ ਕਰਨ ‘ਚ ਸਾਡੀ ਮਦਦ ਕਰ ਸਕਦਾ ਹੈ। ਲਿਖਣਾ ਸਾਡੇ ਮਨਾਂ ਨੂੰ ਸ਼ਾਂਤ ਕਰਨ ‘ਚ ਮਦਦ ਕਰ ਸਕਦਾ ਹੈ।

 

Exit mobile version