Site icon TheUnmute.com

ਦੇਸ਼ ‘ਚ ਸ਼ਾਂਤੀ ਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ‘ਚ ਬਦਲਾਅ ਜ਼ਰੂਰੀ: ਬਲਕੌਰ ਸਿੰਘ

Balkaur Singh

ਚੰਡੀਗੜ੍ਹ ,11 ਮਈ 2024: ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਓ ਬਲਕੌਰ ਸਿੰਘ (Balkaur Singh) ਨੇ ਜੀਤ ਮਹਿੰਦਰ ਸਿੰਘ ਸਿੱਧੂ ਦੇ ਹੱਕ ‘ਚ ਕੀਤੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿੱਚ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖਣ ਲਈ ਕੇਂਦਰ ਵਿੱਚ ਬਦਲਾਅ ਜ਼ਰੂਰੀ ਹੈ। ਉਨ੍ਹਾਂ ਪੰਜਾਬ ਵਿੱਚ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਅਤੇ ਫਿਰੌਤੀ ਮੰਗੀ ਜਾ ਰਹੀ ਹੈ | ਇਸ ਦੌਰਾਨ ਉਨ੍ਹਾਂ ਨੇ ਕਾਂਗਰਸ ਪਾਰਟੀ ਦੀ ਹਮਾਇਤ ਕੀਤੀ ਅਤੇ ਕਾਂਗਰਸ ਲਈ ਵੋਟਾਂ ਮੰਗੀਆਂ |

ਬਲਕੌਰ ਸਿੰਘ (Balkaur Singh) ਨੇ ਕਿਹਾ ਕਿ ਉਹ 24 ਮਹੀਨਿਆਂ ਤੋਂ ਆਪਣੇ ਪੁੱਤਰ ਲਈ ਇਨਸਾਫ਼ ਦੀ ਭਾਲ ਕਰ ਰਹੇ ਹਨ ਪਰ ਬੀਤੇ ਕੱਲ੍ਹ ਜਦੋਂ ਮਾਣਯੋਗ ਅਦਾਲਤ ਨੇ ਉਨ੍ਹਾਂ ‘ਤੇ ਦੋਸ਼ ਆਇਦ ਕੀਤੇ ਤਾਂ ਇੰਝ ਲੱਗ ਰਿਹਾ ਸੀ ਜਿਵੇਂ ਉਸ ਨੂੰ ਆਪਣੇ ਪੁੱਤਰ ਨੂੰ ਇਨਸਾਫ਼ ਮਿਲ ਗਿਆ ਹੋਵੇ ਪਰ ਉਨ੍ਹਾਂ ਕਿਹਾ ਕਿ ਇਨਸਾਫ਼ ਇੰਨੀ ਛੇਤੀ ਨਹੀਂ ਮਿਲੇਗਾ, ਕਿਉਂਕਿ ਉਹ ਹਰ ਰੋਜ਼ ਨਵੀਆਂ ਚਾਲਾਂ ਖੇਡ ਰਹੇ ਹਨ।

ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਅੱਜ ਤੱਕ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਸੂਬਾ ਸਰਕਾਰ ਸ਼ਾਂਤੀ ਕਾਇਮ ਰੱਖਣ ਵਿੱਚ ਫੇਲ੍ਹ ਹੋ ਰਹੀ ਹੈ।

Exit mobile version