Site icon TheUnmute.com

ਪਰਾਲੀ ਸਾੜਨ ਤੋਂ ਰੋਕਣ ਲਈ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਸੂਬਿਆਂ ਦੇ ਮੰਤਰੀ ਨਾਲ ਕੀਤੀ ਬੈਠਕ

Union Agriculture Minister Narendra Tomar

ਚੰਡੀਗੜ੍ਹ 20 ਅਕਤੂਬਰ 2022: ਐਨਸੀਆਰ ਵਿੱਚ ਪ੍ਰਦੂਸ਼ਣ ਅਤੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਰਗੇ ਮੁੱਦਿਆਂ ‘ਤੇ ਰਾਜਾਂ ਨਾਲ ਮੰਤਰੀ ਪੱਧਰੀ ਅੰਤਰ-ਮੰਤਰਾਲੇ ਸਮੀਖਿਆ ਮੀਟਿੰਗ ਕੀਤੀ ਗਈ ਹੈ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ (Union Agriculture Minister Narendra Singh Tomar) ਅਤੇ ਵਾਤਾਵਰਣ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰਭਾਵੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਕੁਲੈਕਟਰਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ ।

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਦੇ ਲਈ ਕੇਂਦਰ ਸਰਕਾਰ ਨੇ 4 ਸਾਲਾਂ ਵਿੱਚ 2.07 ਲੱਖ ਮਸ਼ੀਨਾਂ ਦਿੱਤੀਆਂ ਹਨ। ਚਾਲੂ ਸਾਲ ਵਿੱਚ 47000 ਮਸ਼ੀਨਾਂ, 601.53 ਕਰੋੜ ਰੁਪਏ ਵੀ ਦਿੱਤੇ ਗਏ ਹਨ। ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਪੂਸਾ ਬਾਇਓ-ਡੀਕੰਪੋਜ਼ਰ ਦੀ ਵਿਆਪਕ ਵਰਤੋਂ ਨੂੰ ਉਤਸ਼ਾਹਿਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ।

ਦਿੱਲੀ-ਐਨਸੀਆਰ ਦਾ AQI 22 ਅਕਤੂਬਰ ਤੱਕ 300 ਤੋਂ 400 ਨੂੰ ਪਾਰ ਕਰਨ ਦੀ ਉਮੀਦ ਹੈ। ਇਸ ਕਾਰਨ ਕੋਲੇ ਅਤੇ ਲੱਕੜ ਦੇ ਤੰਦੂਰ ਵਾਲੇ ਹੋਟਲਾਂ ‘ਤੇ ਪਾਬੰਦੀ ਹੋਵੇਗੀ। ਡੀਜ਼ਲ ਨਾਲ ਚੱਲਣ ਵਾਲੇ ਜਨਰੇਟਰ ਬੰਦ ਕੀਤੇ ਜਾਣਗੇ। ਹਸਪਤਾਲ, ਰੇਲ ਵਰਗੀਆਂ ਜ਼ਰੂਰੀ ਸੇਵਾਵਾਂ ਨੂੰ ਛੱਡ ਕੇ, ਪਾਰਕਿੰਗ ਫੀਸਾਂ ਵਿੱਚ ਵਾਧਾ ਕੀਤਾ ਜਾਵੇਗਾ ਤਾਂ ਜੋ ਪ੍ਰਾਈਵੇਟ ਵਾਹਨ ਘੱਟ ਚਲਾ ਸਕਣ।

Exit mobile version