Chandigarh

ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਚੰਡੀਗੜ੍ਹ ਨਗਰ ਨਿਗਮ ਨੇ ਕੱਟੇ ਚਲਾਨ, 300 ਤੋਂ ਵੱਧ ਜਣਿਆਂ ਨੂੰ ਨੋਟਿਸ ਜਾਰੀ

ਚੰਡੀਗੜ੍ਹ, 22 ਅਪ੍ਰੈਲ 2024: ਚੰਡੀਗੜ੍ਹ (Chandigarh) ਨਗਰ ਨਿਗਮ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਲਗਾਤਾਰ ਮੁਹਿੰਮ ਚਲਾ ਰਿਹਾ ਹੈ। ਇਸ ਮੁਹਿੰਮ ਤਹਿਤ ਉਲੰਘਣਾ ਕਰਨ ਵਾਲੇ ਲੋਕਾਂ ਦੇ ਚਲਾਨ ਕੱਟੇ ਜਾ ਰਹੇ ਹਨ। ਪਹਿਲਾਂ ਨਿਗਮ ਵੱਲੋਂ ਉਨ੍ਹਾਂ ਨੂੰ ਨੋਟਿਸ ਦਿੱਤਾ ਜਾਂਦਾ ਹੈ। ਇਸ ਤੋਂ ਬਾਅਦ ਜ਼ੁਰਮਾਨਾ ਲਗਾਇਆ ਜਾਂਦਾ ਹੈ। ਇਹ ਜ਼ੁਰਮਾਨਾ ਉਨ੍ਹਾਂ ਦੇ ਪਾਣੀ ਦੇ ਬਿੱਲ ਵਿੱਚ ਜੋੜਿਆ ਜਾਂਦਾ ਹੈ। ਹੁਣ ਤੱਕ ਨਗਰ ਨਿਗਮ ਦੀ ਟੀਮ 72 ਜਣਿਆਂ ਦੇ ਚਲਾਨ ਕੱਟ ਚੁੱਕੀ ਹੈ। 345 ਜਣਿਆਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਗਰਮੀਆਂ ਦੌਰਾਨ ਪਾਣੀ ਦੀ ਕਮੀ ਨੂੰ ਰੋਕਣ ਲਈ ਇਹ ਕਾਰਵਾਈ ਕੀਤੀ ਜਾ ਰਹੀ ਹੈ।

ਜਿਕਰਯੋਗ ਹੈ ਕਿ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ (Chandigarh) ਵੱਲੋਂ ਇਹ ਕਾਰਵਾਈ ਕੀਤੀ ਜਾਂਦੀ ਹੈ। ਬੀਤੇ ਦਿਨ ਐਤਵਾਰ ਨੂੰ ਨਗਰ ਨਿਗਮ ਦੀ ਟੀਮ ਨੇ 54 ਜਣਿਆਂ ਨੂੰ ਨੋਟਿਸ ਜਾਰੀ ਕਰਕੇ ਅੱਠ ਲੋਕਾਂ ਦੇ ਚਲਾਨ ਕੱਟ ਕੇ ਜ਼ੁਰਮਾਨੇ ਕੀਤੇ ਸਨ। 49 ਵਿਅਕਤੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਲਤੀਆਂ ਨੂੰ ਸੁਧਾਰਿਆ ਗਿਆ। ਤਿੰਨ ਅਜਿਹੇ ਸਨ ਜਿਨ੍ਹਾਂ ਨੂੰ ਪਹਿਲਾਂ ਨੋਟਿਸ ਦਿੱਤਾ ਗਿਆ ਸੀ। ਪਰ ਉਸ ਨੇ ਆਪਣੀ ਗਲਤੀ ਨਹੀਂ ਸੁਧਾਰੀ ਅਤੇ ਇਸ ਤੋਂ ਬਾਅਦ ਉਸ ਨੂੰ ਜ਼ੁਰਮਾਨਾ ਲਾਇਆ ਗਿਆ

Scroll to Top