July 5, 2024 2:53 am
voter

ਨਾਗਰਿਕ ਵੋਟਰ ਸੂਚੀ ਦੀ ਸਮੀਖਿਆ ਕਰਨ, ਜੇਕਰ ਕੋਈ ਗਲਤੀ ਹੈ ਤਾਂ ਸਮੇਂ ਸਿਰ ਸੁਧਾਰਿਆ ਜਾਵੇ: ਅਨੁਰਾਗ ਅਗਰਵਾਲ

ਚੰਡੀਗੜ੍ਹ, 23 ਫਰਵਰੀ 2024: ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਪਿਛਲੀ ਪ੍ਰਕਾਸ਼ਿਤ ਵੋਟਰ (Voters list) ਸੂਚੀ ਤੋਂ ਬਾਅਦ ਰਾਜ ਵਿਚ ਕੁੱਲ ਵੋਟਰਾਂ ਦੀ ਗਿਣਤੀ 1,97,25,257 ਹੈ, ਜਿਸ ਵਿਚ ਪੁਰਸ਼ ਵੋਟਰਾਂ ਦੀ ਗਿਣਤੀ 1,04,74,461 ਹੈ ਅਤੇ ਬੀਬੀ ਵੋਟਰਾਂ ਦੀ ਗਿਣਤੀ 92,50,796 ਹੈ। ਉਨ੍ਹਾਂ ਅਪੀਲ ਕੀਤੀ ਹੈ ਕਿ ਸਾਰੇ ਵੋਟਰ ਫੋਟੋਆਂ ਸਮੇਤ ਵੋਟਰ ਸੂਚੀਆਂ ਦੀ ਸਮੀਖਿਆ ਕਰਨ। ਵੋਟਰਾਂ ਨੂੰ ਇਹ ਜਾਂਚ ਕਰਨੀ ਚਾਹੀਦੀ ਹੈ ਕਿ ਵੋਟਰ ਸੂਚੀ ਵਿੱਚ ਦਰਜ ਉਨ੍ਹਾਂ ਦਾ ਨਾਮ, ਫੋਟੋ ਅਤੇ ਹੋਰ ਵੇਰਵੇ ਸਹੀ ਹਨ ਜਾਂ ਨਹੀਂ।

ਅਨੁਰਾਗ ਅਗਰਵਾਲ ਨੇ ਕਿਹਾ ਕਿ ਜੇਕਰ ਵੋਟਰ (Voters list) ਸੂਚੀ ਵਿੱਚ ਤੁਹਾਡਾ ਕੋਈ ਵੇਰਵਾ ਗਲਤ ਦਰਜ ਹੈ, ਤਾਂ ਤੁਸੀਂ ਉਸ ਨੂੰ ਦਰੁਸਤ ਕਰਵਾਉਣ ਲਈ ਅਪਲਾਈ ਕਰ ਸਕਦੇ ਹੋ। ਉਨ੍ਹਾਂ ਕਿਹਾ ਕਿ ਜੇਕਰ ਵੋਟਰ ਸੂਚੀ ਵਿੱਚ ਕਿਸੇ ਦਾ ਨਾਂ ਜੋੜਨਾ ਹੈ ਤਾਂ ਫਾਰਮ ਨੰਬਰ 6 ਭਰਿਆ ਜਾ ਸਕਦਾ ਹੈ। ਜੇਕਰ ਕਿਸੇ ਅਯੋਗ ਵਿਅਕਤੀ ਦਾ ਨਾਮ ਸ਼ਾਮਲ ਹੈ ਤਾਂ ਉਸ ਨਾਮ ਨੂੰ ਮਿਟਾਉਣ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ ਦਰਜ ਵਿਅਕਤੀ ਦੇ ਵੇਰਵਿਆਂ ਵਿੱਚ ਸੁਧਾਰ ਲਈ ਫਾਰਮ-8 ਭਰਿਆ ਜਾ ਸਕਦਾ ਹੈ। ਵੋਟਰ ਵੋਟਰ ਹੈਲਪਲਾਈਨ ਐਪ, ਵੋਟਰ ਪੋਰਟਲ ਅਤੇ ਬੀ.ਐੱਲ.ਓ. ਰਾਹੀਂ ਵੋਟਰ ਸੂਚੀ ਦੀ ਸੁਧਾਈ ਦੀ ਉਪਲਬਧ ਜਾਣਕਾਰੀ ਵੀ ਪ੍ਰਾਪਤ ਕਰ ਸਕਦੇ ਹਨ।

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਲੋਕਤੰਤਰ ਦੀ ਨੀਂਹ ਨਾਗਰਿਕ ਹਨ, ਜਿਨ੍ਹਾਂ ਦੇ ਇੱਕ ਵੱਡੇ ਵਰਗ ਨੂੰ ਵੋਟ ਪਾਉਣ ਦਾ ਅਧਿਕਾਰ ਹੈ। ਇਸ ਲਈ ਸਾਰੇ ਵੋਟਰਾਂ ਨੂੰ ਇਸ ਅਧਿਕਾਰ ਦੀ ਸਹੀ ਵਰਤੋਂ ਕਰਨੀ ਚਾਹੀਦੀ ਹੈ। ਇਸ ਦੇ ਲਈ ਇਹ ਜ਼ਰੂਰੀ ਹੈ ਕਿ ਉਨ੍ਹਾਂ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਆਪਣੀ ਕੀਮਤੀ ਵੋਟ ਪਾਉਣ ਵਿੱਚ ਕੋਈ ਦਿੱਕਤ ਨਾ ਆਵੇ।