Ludhiana police

ਬੀਬੀਆਂ ਦੀ ਮੁਸ਼ਕਿਲਾਂ ਦੇ ਹੱਲ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਭਲਕੇ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਬੈਠਕ

ਚੰਡੀਗੜ, 19 ਅਗਸਤ 2024: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ (Raj Lali Gill) ਭਲਕੇ ਬੀਬੀਆਂ ਦੀ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਦੇ (Ludhiana police) ਅਧਿਕਾਰੀਆਂ ਨਾਲ ਵਿਸ਼ੇਸ਼ ਬੈਠਕ ਕਰਨਗੇ।

ਇਸ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਬੀਬੀਆਂ ਦੇ ਹੱਕਾਂ ਦੀ ਰਾਖੀ ਆਏ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਬੀਬੀਆਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਨ੍ਹਾ ਦੀਆਂ ਮੁਸ਼ਕਿਲਾਂ ਜਾਨਣ ਲਈ ਪੁਲਿਸ (Ludhiana police) ਅਧਿਕਾਰੀਆਂ ਨਾਲ ਬੈਠਕ ਕੀਤੀ ਜਾਵੇਗੀ । ਇਸਦੇ ਨਾਲ ਹੀ ਜੇਲ੍ਹ ਲੁਧਿਆਣਾ ‘ਚ ਬੰਦ ਬੀਬੀ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਜੇਕਰ ਕਿਸੇ ਬੀਬੀ ਨੂੰ ਕੋਈ ਮੁਸਕਿਲ ਆ ਰਹੀ ਤਾਂ ਉਸਦਾ ਹੱਲ ਕੱਢਿਆ ਜਾਵੇਗਾ |

Scroll to Top