July 5, 2024 2:17 am
EC 5 ਰਾਜਾਂ

ਵੱਡੀ ਖ਼ਬਰ : ਅੱਜ EC 5 ਰਾਜਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਕਰੇਗਾ ਐਲਾਨ

ਚੰਡੀਗੜ੍ਹ, 8 ਜਨਵਰੀ 2022 : ਕੋਰੋਨਾ  ਕਹਿਰ ਦੇ ਵਿਚਕਾਰ ਚੋਣ ਕਮਿਸ਼ਨ ਅੱਜ ਦੁਪਹਿਰ 3.30 ਵਜੇ ਪ੍ਰੈੱਸ ਕਾਨਫਰੰਸ ਕਰੇਗਾ, ਜਿਸ ‘ਚ 5 ਸੂਬਿਆਂ ‘ਚ ਚੋਣਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਚੋਣਾਂ ਦੀਆਂ ਤਰੀਕਾਂ ਨੂੰ ਲੈ ਕੇ ਚੋਣ ਕਮਿਸ਼ਨ ਵਿੱਚ ਮੰਥਨ ਚੱਲ ਰਿਹਾ ਹੈ।

ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਗੋਆ ਅਤੇ ਮਨੀਪੁਰ ਦੇ ਵਿਧਾਨ ਸਭਾ ਸੈਸ਼ਨ ਇਸ ਸਾਲ ਪੂਰੇ ਹੋ ਰਹੇ ਹਨ, ਜਿਸ ਲਈ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣਾ ਬਾਕੀ ਹੈ। ਸੂਤਰਾਂ ਦੀ ਮੰਨੀਏ ਤਾਂ ਚੋਣ ਕਮਿਸ਼ਨ ਅੱਜ ਇਨ੍ਹਾਂ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਸਕਦਾ ਹੈ। ਸੂਤਰਾਂ ਅਨੁਸਾਰ ਯੂਪੀ ਵਿੱਚ 6 ਤੋਂ 8 ਪੜਾਵਾਂ ਵਿੱਚ ਅਤੇ ਪੰਜਾਬ ਵਿੱਚ 2 ਤੋਂ 3 ਪੜਾਵਾਂ ਵਿੱਚ ਚੋਣਾਂ ਹੋ ਸਕਦੀਆਂ ਹਨ।