July 4, 2024 4:18 am
Special camps

ਪੰਜਾਬ ਦੇ ਖਿਡਾਰੀਆਂ ਲਈ ਅੱਜ ਵੱਡਾ ਦਿਨ, ਪੰਜਾਬ ਸਰਕਾਰ ਖਿਡਾਰੀਆਂ ਨੂੰ ਦੇਵੇਗੀ ਇਨਾਮੀ ਰਾਸ਼ੀ

ਚੰਡੀਗੜ੍ਹ, 16 ਜਨਵਰੀ 2024: ਅੱਜ ਪੰਜਾਬ ਦੇ ਖਿਡਾਰੀਆਂ (Punjab players) ਲਈ ਵੱਡਾ ਦਿਨ ਹੈ, ਨੈਸ਼ਨਲ ਅਤੇ ਏਸ਼ਿਆਈ ਖੇਡਾਂ ਵਿੱਚ ਜੇਤੂ ਰਹਿਣ ਵਾਲੇ ਖਿਡਾਰੀਆਂ ਦਾ ਅੱਜ ਪੰਜਾਬ ਸਰਕਾਰ ਵੱਲੋਂ ਇਨਾਮੀ ਰਾਸ਼ੀ ਦੇ ਕੇ ਸਨਮਾਨ ਕੀਤਾ ਜਾਵੇਗਾ। ਇਸ ਦੇ ਲਈ ਚੰਡੀਗੜ੍ਹ ਦੇ ਸੈਕਟਰ-35 ਵਿੱਚ ਇੱਕ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਸ ਦੌਰਾਨ ਮੁੱਖ ਮੰਤਰੀ 33.83 ਕਰੋੜ ਰੁਪਏ ਦੀ ਰਾਸ਼ੀ ਖਿਡਾਰੀਆਂ (Punjab players) ਵਿੱਚ ਵੰਡਣਗੇ। ਇਸ ਵਿੱਚ ਰਾਸ਼ਟਰੀ ਖੇਡਾਂ ਦੇ 136 ਜੇਤੂ ਖਿਡਾਰੀਆਂ ਨੂੰ 4.58 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਪ੍ਰੋਗਰਾਮ ਨੂੰ ਲੈ ਕੇ ਸਰਕਾਰ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।