ਚੰਡੀਗੜ੍ਹ, 07 ਮਾਰਚ 2024: ਪੰਜਾਬ ਸਰਕਾਰ ਦੇ ਬਜਟ ਇਜਲਾਸ (budget session) ਦਾ ਅੱਜ ਪੰਜਵਾਂ ਦਿਨ ਹੈ। ਇਜਲਾਸ ਵਿੱਚ ਵਿਧਾਇਕ ਹਰਮੀਤ ਸਿੰਘ ਪਠਾਣ ਮਾਜਰਾ ਨੇ ਸਿੰਥੈਟਿਕ ਨਸ਼ਿਆਂ ’ਤੇ ਸ਼ਿਕੰਜਾ ਕੱਸਣ ਦਾ ਮੁੱਦਾ ਉਠਾਇਆ। ਇਸ ‘ਤੇ ਵਿਧਾਇਕ ਨੇ ਕਿਹਾ ਕਿ 2020 ਤੋਂ ਹੁਣ ਤੱਕ ਸਿੰਥੈਟਿਕ ਨਸ਼ਿਆਂ ਕਾਰਨ 300 ਤੋਂ ਵੱਧ ਨੌਜਵਾਨ ਆਪਣੀ ਜਾਨ ਗੁਆ ਚੁੱਕੇ ਹਨ। ਅਜਿਹੇ ਵਿੱਚ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ।
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਰੂਸ ਵਿੱਚ ਫਸੇ ਨੌਜਵਾਨਾਂ ਨੂੰ ਉਥੋਂ ਬਾਹਰ ਕੱਢਿਆ ਜਾਵੇ। ਤਾਂ ਜੋ ਨੌਜਵਾਨਾਂ ਦੀ ਜਾਨ ਬਚਾਈ ਜਾ ਸਕੇ। ਇਸ ‘ਤੇ ਪਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਾਮਲਾ ਕੇਂਦਰ ਸਰਕਾਰ ਅਤੇ ਇਸ ਦੇ ਦੂਤਾਵਾਸ ਕੋਲ ਉਠਾਇਆ ਹੈ। ਉਮੀਦ ਹੈ ਕਿ ਇਹ ਮਸਲਾ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਨੌਜਵਾਨ ਅਮਰੀਕਾ ਗਏ ਹੋਏ ਸਨ। ਪਰ ਏਜੰਟ ਨੇ ਉਸਨੂੰ ਰੂਸ ਭੇਜ ਦਿੱਤਾ। ਹੁਣ ਉਨ੍ਹਾਂ ਨੂੰ ਲੜਾਈ ਵਾਲੇ ਖੇਤਰ ਵਿੱਚ ਭੇਜਿਆ ਜਾ ਰਿਹਾ ਹੈ।