Bharat Jodo Yatra

ਭਾਰਤ ਜੋੜੋ ਯਾਤਰਾ ਦਾ ਅੱਜ ਚੌਥਾ ਦਿਨ, ਰਾਹੁਲ ਗਾਂਧੀ ਨੇ ਕਿਹਾ ਇਹ ਯਾਤਰਾ ਬੇਰੁਜ਼ਗਾਰ ਨੌਜਵਾਨਾਂ ਲਈ

ਚੰਡੀਗੜ੍ਹ 10 ਸਤੰਬਰ 2022: ਕਾਂਗਰਸ ਵੱਲੋਂ ਕੱਢੀ ਜਾ ਰਹੀ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦਾ ਅੱਜ ਚੌਥਾ ਦਿਨ ਹੈ। ਸ਼ਨੀਵਾਰ ਨੂੰ ਰਾਹੁਲ ਗਾਂਧੀ ਦੀ ਇਹ ਪੈਦਲ ਯਾਤਰਾ ਤਾਮਿਲਨਾਡੂ ਦੇ ਕੰਨਿਆਕੁਮਾਰੀ ਦੇ ਮੁਲਾਗੁਮੁਦੁ ਤੋਂ ਸ਼ੁਰੂ ਹੋਈ। ਇਸ ਦੌਰਾਨ ਕਾਂਗਰਸੀ ਆਗੂ ਨਾਲ ਲੋਕਾਂ ਦਾ ਹਜ਼ੂਮ ਦੇਖਣ ਨੂੰ ਮਿਲਿਆ ।

ਕਾਂਗਰਸ ਪਾਰਟੀ ਨੇ ਇਸ ਦੌਰੇ ਨੂੰ ਵਿਸ਼ਾਲ ਜਨ ਸੰਪਰਕ ਮੁਹਿੰਮ ਦੱਸਿਆ ਹੈ। 19 ਸਤੰਬਰ ਨੂੰ ਪ੍ਰਿਅੰਕਾ ਗਾਂਧੀ ਦੇ ਵੀ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਸਾਡੇ ਦੇਸ਼ ਵਿੱਚ 42 ਫ਼ੀਸਦੀ ਨੌਜਵਾਨ ਬੇਰੁਜ਼ਗਾਰ ਹਨ।

ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਨੌਜਵਾਨਾਂ ਦਾ ਭਵਿੱਖ ਅਸੁਰੱਖਿਅਤ ਹੈ ਤਾਂ ਕੀ ਭਾਰਤ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ? ਰਾਹੁਲ ਗਾਂਧੀ (Rahul Gandhi) ਨੇ ਕਿਹਾ ਕਿ ਇਹ ਯਾਤਰਾ ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਲਈ ਹੈ, ਅਸੀਂ ਇਹ ਯਾਤਰਾ ਉਨ੍ਹਾਂ ਦੇ ਰੁਜ਼ਗਾਰ ਲਈ ਕਰ ਰਹੇ ਹਾਂ। ਤਾਮਿਲਨਾਡੂ ਦੀ ਕੰਨਿਆਕੁਮਾਰੀ ਤੋਂ ਸ਼ੁਰੂ ਹੋ ਕੇ ਜੰਮੂ-ਕਸ਼ਮੀਰ ਤੱਕ ਇਹ 3,570 ਕਿਲੋਮੀਟਰ ਦਾ ਹੋਵੇਗਾ। 5 ਮਹੀਨਿਆਂ ਤੱਕ ਚੱਲਣ ਵਾਲੀ ਇਹ ਯਾਤਰਾ 12 ਰਾਜਾਂ ‘ਚੋਂ ਲੰਘੇਗੀ।

ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ (Bharat Jodo Yatra) ਦੀ ਸ਼ੁਰੂਆਤ ਸ਼੍ਰੀਪੇਰੰਬਦੂਰ ਤੋਂ ਕੀਤੀ। ਉਹ ਇੱਥੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਸਮਾਰਕ ‘ਤੇ ਪ੍ਰਾਰਥਨਾ ਸਭਾ ‘ਚ ਸ਼ਾਮਲ ਹੋਏ ਸਨ। ਇਹ ਪੈਦਲ ਯਾਤਰਾ 11 ਸਤੰਬਰ ਨੂੰ ਕੇਰਲਾ ਪਹੁੰਚੇਗੀ ਅਤੇ ਅਗਲੇ 18 ਦਿਨਾਂ ਤੱਕ ਰਾਜ ਵਿੱਚੋਂ ਲੰਘ ਕੇ 30 ਸਤੰਬਰ ਨੂੰ ਕਰਨਾਟਕ ਪਹੁੰਚੇਗੀ ਅਤੇ ਫਿਰ ਉੱਤਰ ਵੱਲ ਹੋਰ ਰਾਜਾਂ ਵਿੱਚ ਚੱਲੇਗੀ।

ਕਾਂਗਰਸ ਪਾਰਟੀ ਨੇ ਰਾਹੁਲ ਸਮੇਤ 119 ਨੇਤਾਵਾਂ ਨੂੰ “ਭਾਰਤ ਯਾਤਰੀਆਂ” ਦਾ ਨਾਮ ਦਿੱਤਾ ਹੈ, ਜੋ ਇੱਕ ਪੈਦਲ ਯਾਤਰਾ ‘ਤੇ ਕੰਨਿਆਕੁਮਾਰੀ ਤੋਂ ਕਸ਼ਮੀਰ ਦੀ ਯਾਤਰਾ ਕਰਨਗੇ। ਇਹ ਲੋਕ ਕੁੱਲ 3570 ਕਿਲੋਮੀਟਰ ਦੀ ਦੂਰੀ ਤੈਅ ਕਰਨਗੇ।

Scroll to Top