Site icon TheUnmute.com

ਪੰਜਾਬ ‘ਚ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ, CM ਯੋਗੀ ਆਦਿਤਿਆਨਾਥ ਪੰਜਾਬ ‘ਚ ਕਰਨਗੇ ਚੋਣ ਰੈਲੀਆਂ

election campaign

ਚੰਡੀਗੜ੍ਹ, 30 ਮਈ 2024: ਲੋਕ ਸਭਾ ਚੋਣਾਂ 2024 ਦੇ ਸੱਤਵੇਂ ਅਤੇ ਆਖਰੀ ਪੜਾਅ ਦੇ ਪ੍ਰਚਾਰ (election campaign) ਦਾ ਅੱਜ ਵੀਰਵਾਰ (30 ਮਈ) ਆਖਰੀ ਦਿਨ ਹੈ | ਅੱਜ ਸ਼ਾਮ 6 ਵਜੇ ਤੋਂ ਬਾਅਦ ਕੋਈ ਵੀ ਸਿਆਸੀ ਪਾਰਟੀ ਚੋਣ ਪ੍ਰਚਾਰ ਨਹੀਂ ਕਰ ਸਕੇਗੀ | ਪੰਜਾਬ ‘ਚ ਅੱਜ ਸਾਰੀਆਂ ਸਿਆਸੀ ਪਾਰਟੀਆਂ ਚੋਣ ਪ੍ਰਚਾਰ ਪੂਰਾ ਜ਼ੋਰ ਲਗਾਉਣਗੀਆਂ | ਇਸ ਤਹਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸਟਾਰ ਪ੍ਰਚਾਰਕ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਚਾਰ ਚੋਣ ਰੈਲੀਆਂ ਵਿੱਚ ਹਿੱਸਾ ਲੈਣਗੇ।

ਜ਼ਿਕਰਯੋਗ ਹੈ ਕਿ ਯੋਗੀ ਆਦਿੱਤਿਆਨਾਥ ਹੁਣ ਤੱਕ ਕੁੱਲ 12 ਸੂਬਿਆਂ ‘ਚ ਚੋਣ ਪ੍ਰਚਾਰ ਕਰ ਚੁੱਕੇ ਹਨ। ਹਿਮਾਚਲ ਪ੍ਰਦੇਸ਼ ਵਿੱਚ ਚੋਣ ਪ੍ਰਚਾਰ (election campaign) ਕਰਕੇ ਉਹ ਕੁੱਲ 13 ਸੂਬਿਆਂ ਵਿੱਚ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਕਰਨਗੇ |

ਜਿਕਰਯੋਗ ਹੈ ਕਿ ਹਿਮਾਚਲ ਪ੍ਰਦੇਸ਼ ਤੋਂ ਬਾਅਦ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪੰਜਾਬ ਆਉਣਗੇ। ਇੱਥੇ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਲਈ ਜਨ ਸਭਾ ਕਰਨਗੇ। ਇੱਥੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਲਈ ਵੋਟਾਂ ਦੀ ਅਪੀਲ ਕਰਨਗੇ। ਯੋਗੀ ਆਦਿਤਿਆਨਾਥ ਲੁਧਿਆਣਾ ਲੋਕ ਸਭਾ ਸੀਟ ਲਈ ਸੱਤਵੇਂ ਪੜਾਅ ਦੀ ਆਖਰੀ ਜਨਸਭਾ ਕਰਨਗੇ। ਇੱਥੋਂ ਇਸ ਵਾਰ ਭਾਜਪਾ ਨੇ ਰਵਨੀਤ ਸਿੰਘ ਬਿੱਟੂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।

Exit mobile version