ਚੰਡੀਗੜ੍ਹ, 14 ਮਈ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ 2024 (Lok Sabha Elections 2024) ਲਈ ਨਾਮਜ਼ਦਗੀ ਦਾ ਅੱਜ ਆਖ਼ਰੀ ਦਿਨ ਹੈ । ਪੰਜਾਬ ਵਿੱਚ ਹੁਣ ਤੱਕ 372 ਨਾਮਜ਼ਦਗੀਆਂ ਦਾਖ਼ਲ ਹੋ ਚੁੱਕੀਆਂ ਹਨ। ਪਿਛਲੇ ਸੋਮਵਾਰ ਪੰਜਾਬ ਵਿੱਚ ਇੱਕੋ ਸਮੇਂ 209 ਨਾਮਜ਼ਦਗੀਆਂ ਹੋਈਆਂ ਸਨ। ਅੱਜ ਕਰਮਜੀਤ ਅਨਮੋਲ ਫਰੀਦਕੋਟ ਤੋਂ ਨਾਮਜ਼ਦਗੀ ਭਰਨਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਬਿੰਨੂ ਢਿੱਲੋਂ ਅਤੇ ਗਿੱਪੀ ਗਰੇਵਾਲ ਵੀ ਪਹੁੰਚ ਰਹੇ ਹਨ।
ਅਨਮੋਲ ਤੋਂ ਇਲਾਵਾ ਅੱਜ ਸ੍ਰੀ ਆਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ਵੀ ਨਾਮਜ਼ਦਗੀ ਭਰਨਗੇ। ਇਸ ਦੇ ਨਾਲ ਹੀ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ।
ਗੇਜਾ ਰਾਮ ਵੱਲੋਂ ਨਾਮਜ਼ਦਗੀ ਤੋਂ ਪਹਿਲਾਂ ਜਨਸਭਾ ਅਤੇ ਰੋਡ ਸ਼ੋਅ ਵੀ ਕੀਤਾ ਜਾਵੇਗਾ। ਜਿੱਥੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ, ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਇੰਚਾਰਜ ਪ੍ਰਦੀਪ ਗਰਗ ਵੀ ਮੌਜੂਦ ਰਹਿਣਗੇ। ਉਮੀਦਵਾਰ 17 ਮਈ ਨੂੰ ਆਪਣੇ ਨਾਮ ਵਾਪਸ ਲੈ ਸਕਦੇ ਹਨ। ਇਸੇ ਦਿਨ (Lok Sabha Elections 2024) ਅੰਤਿਮ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ ਅਤੇ ਆਜ਼ਾਦ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦਿੱਤੇ ਜਾਣਗੇ।