ਚੰਡੀਗੜ੍ਹ, 12 ਦਸੰਬਰ 2024: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਅੱਜ ਆਪਣੀ ਧਾਰਮਿਕ ਸ਼ਜਾ ਪੈ ਕਰ ਲੈਣਗੇ | ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਸਿੰਘ ਬਾਦਲ ਦੀ ਵੱਖ-ਵੱਖ ਗੁਰਦੁਆਰਾ ਸਾਹਿਬ ‘ਚ ਸੇਵਾ ਲਗਾਈ ਸੀ | ਸੇਵਾ ਦੌਰਾਨ ਉਨ੍ਹਾਂ ਨੇ ਬਰਤਨ ਸਾਫ ਕਰਨ ਦੀ ਸੇਵਾ ਅਤੇ ਪਹਿਰੇਦਾਰੀ ਦੀ ਸੇਵਾ ਕੀਤੀ |
ਇਸਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂਆਂ ਨੂੰ ਧਾਰਮਿਕ ਸਜ਼ਾ ਵਜੋਂ ਦਿੱਤੀ ਸੇਵਾ ਦਾ ਅੱਜ ਆਖਰੀ ਦਿਨ ਹੈ। ਅੱਜ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਣਗੇ। ਜਿੱਥੇ ਸੁਖਬੀਰ ਬਾਦਲ ਹੋਰ ਆਗੂਆਂ ਨਾਲ ਮੱਥਾ ਟੇਕਣਗੇ |
ਸੁਖਬੀਰ ਬਾਦਲ (Sukhbir Singh Badal) ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਰਹੇ ਹਨ। ਜਿੱਥੇ ਸਭ ਤੋਂ ਪਹਿਲਾਂ ਸੇਵਾਦਾਰ ਦਾ ਚਾਦਰ ਪਾ ਕੇ ਸੇਵਾ ਕੀਤੀ ਜਾਂਦੀ ਹੈ, ਉਥੇ ਬਰਤਨ ਸਾਫ਼ ਕਰਨ ਅਤੇ ਕੀਰਤਨ ਸਰਵਣ ਕਰਨ ਦਾ ਹੁਕਮ ਹੈ। ਅੱਜ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਸੁਖਬੀਰ ਬਾਦਲ ਦੀ ਸਜ਼ਾ ਦੇ 10 ਦਿਨ ਪੂਰੇ ਹੋ ਜਾਣਗੇ। ਇਸ ਦੌਰਾਨ ਸੁਖਬੀਰ ਬਾਦਲ ਨੇ ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਮਨਜੂਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੁਖਬੀਰ ਬਾਦਲ ਅਤੇ ਹੋਰ ਆਗੂਆਂ ਦਾ ਅਸਤੀਫਾ ਕਿਸੇ ਵੇਲੇ ਵੀ ਪ੍ਰਵਾਨ ਹੋ ਸਕਦਾ ਹੈ ਅਤੇ ਅਕਾਲੀ ਦਲ ਦਾ ਨਵਾਂ ਢਾਂਚਾ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।
Read More: Punjab News: ਪੰਜਾਬ ਭਾਜਪਾ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਰਾਜਪਾਲ ਨੂੰ ਲਿਖਿਆ ਪੱਤਰ