ਚੰਡੀਗੜ੍ਹ, 22 ਮਾਰਚ 2023: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਆਖਰੀ ਦਿਨ ਵੀ ਕਾਰਵਾਈ ਜਾਰੀ ਹੈ। ਪੰਜਾਬ ਕਾਂਗਰਸ (Congress) ਵੀ ਸਦਨ ਦੀ ਕਾਰਵਾਈ ਵਿੱਚ ਸ਼ਾਮਲ ਹੋਈ। ਮਾਨ ਸਰਕਾਰ ਦੇ ਮੰਤਰੀ ਆਪੋ-ਆਪਣੇ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਦੇ ਰਹੇ ਹਨ ।
ਪਰ ਇਸ ਦੌਰਾਨ ਸਾਰੇ ਕਾਂਗਰਸੀ ਵਿਧਾਇਕਾਂ ਨੇ ਮਾਨ ਸਰਕਾਰ ਮੁਰਦਾਬਾਦ ਮੁਰਦਾਬਾਦ ਦੇ ਨਾਅਰੇ ਲਾਏ । ਇਸਤੋਂ ਬਾਅਦ ਕਾਂਗਰਸ ਵਿਧਾਇਕਾਂ ਵਲੋਂ ਸਦਨ ਵਿਚੋਂ ਵਾਕ ਆਊਟ ਕਰ ਦਿੱਤਾ | ਕਾਂਗਰਸੀ (Congress) ਆਗੂਆਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ‘ਤੇ ਸਵਾਲ ਚੁੱਕਦਿਆਂ ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ |
ਪ੍ਰਾਪਤ ਜਾਣਕਾਰੀ ਅਨੁਸਾਰ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਅੱਜ ਦੀ ਕਾਰਵਾਈ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਾਮਲ ਹੋਣਗੇ। ਉਹ ਲੁਧਿਆਣਾ ਸਥਿਤ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਣ ਤੋਂ ਇਲਾਵਾ 23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ‘ਤੇ ਰਾਜਗੁਰੂ ਸੁਖਦੇਵ ਦਿਵਸ ਮਨਾਉਣ ਦਾ ਪ੍ਰਸਤਾਵ ਵੀ ਪਾਸ ਕਰ ਸਕਦੇ ਹਨ।