Site icon TheUnmute.com

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਆਖਰੀ ਦਿਨ, CM ਮਾਨ ਨੇ ਕੀਤਾ ਐਲਾਨ

Punjab Vidhan Sabha

ਚੰਡੀਗੜ੍ਹ 22 ਮਾਰਚ 2022 : ਪੰਜਾਬ ਵਿਧਾਨ ਸਭਾ ਸੈਸ਼ਨ ( Punjab Vidhan Sabha) ਦਾ ਅੱਜ ਆਖਰੀ ਦਿਨ ਹੈ। ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਤਿੰਨ ਮਹੀਨਿਆਂ ਦਾ ਬਜਟ ਪੇਸ਼ ਕੀਤਾ ਜਾਵੇਗਾ। ਇਹ ਬਜਟ 37 ਹਜ਼ਾਰ ਕਰੋੜ ਰੁਪਏ ਰੱਖਿਆ ਗਿਆ ਹੈ। ਵਿਧਾਨ ਸਭਾ (Punjab Vidhan) ਵਿੱਚ ਵੋਟ ਆਨ ਅਕਾਊਂਟ ਬਿੱਲ ਵੀ ਪੇਸ਼ ਕੀਤਾ ਜਾਵੇਗਾ।

ਭਗਵੰਤ ਮਾਨ (Bhagwant maan) ਨੇ ਕਿਹਾ ਕਿ ਵਿਧਾਨ ਸਭਾ ‘ਚ ਰਾਜਪਾਲ ਦੇ ਭਾਸ਼ਣ ‘ਤੇ ਅਗਲੇ ਸੈਸ਼ਨ ‘ਚ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਿਧਾਇਕ ਨਵੇਂ ਹਨ ਅਤੇ ਉਨ੍ਹਾਂ ਨੂੰ ਤਿਆਰੀ ਲਈ ਸਮਾਂ ਮਿਲਣਾ ਚਾਹੀਦਾ ਹੈ। ਇਸ ਦੇ ਨਾਲ ਹੀ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਭਲਕੇ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਛੁੱਟੀ ਸਿਰਫ ਨਵਾਂਸ਼ਹਿਰ ਵਿੱਚ ਹੀ ਹੁੰਦੀ ਸੀ।

Exit mobile version