July 7, 2024 9:33 am
Punjab Vidhan Sabha

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦਾ ਅੱਜ ਆਖ਼ਰੀ ਦਿਨ, ਕਾਂਗਰਸ ਵੱਲੋਂ ਵਾਕਆਊਟ

ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਵਿਸ਼ੇਸ਼ ਇਜਲਾਸ ਦਾ ਆਖ਼ਰੀ ਦਿਨ ਸ਼ੁਰੂ ਹੋ ਗਿਆ ਹੈ | ਇਜਲਾਸ ਸ਼ੁਰੂ ਹੁੰਦੇ ਹੀ ਕਾਂਗਰਸੀ ਵਿਧਾਇਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵਾਕਆਊਟ ਕਰ ਦਿੱਤਾ |ਇਸਦੇ ਨਾਲ ਹੀ ਵਿਧਾਨ ਸਭਾ ਵਿਚ ਕਾਂਗਰਸੀ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਨੂੰ ਦੱਸਿਆ ਜਾਵੇ ਕਿ ਵਿਧਾਨ ਸਭਾ ਦਾ ਮਤਲਬ ਕੀ ਹੈ? ਉਨ੍ਹਾਂ ਕਿਹਾ ਕਿ ਪਹਿਲਾਂ ਵੀ ਆਪ੍ਰੇਸ਼ਨ ਲੋਟਸ ਨੂੰ ਲੈ ਕੇ ਇਜਲਾਸ ਬੁਲਾਇਆ ਗਿਆ ਸੀ, ਉਸਦਾ ਕੀ ਹੋਇਆ ਇਹ ਦੱਸਿਆ ਜਾਵੇ ਅਤੇ ਕੌਣ ਭਾਜਪਾ ਆਗੂ ਸਨ, ਇਸ ਸੰਬੰਧੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇ। ਉਨ੍ਹਾਂ ਕਿਹਾ ਇਸ ਵਿਸ਼ੇਸ਼ ਇਜਲਾਸ ਵਿੱਚ ਕੋਈ ਪ੍ਰਸ਼ਨ ਕਾਲ ਨਹੀਂ |

ਦੂਜੇ ਪਾਸੇ ਪੰਜਾਬ ਭਾਜਪਾ ਨੇ ਇਸ ਇਜਲਾਸ ਦਾ ਬਾਈਕਾਟ ਕੀਤਾ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਲਈ 2 ਰੋਜ਼ਾ ਇਜਲਾਸ ਸੱਦਿਆ ਹੈ | ਉਨ੍ਹਾਂ ਕਿਹਾ ਨਸ਼ੇ ਦੇ ਮੁੱਦੇ ‘ਤੇ ਵ੍ਹਾਈਟ ਪੇਪਰ ਲਿਆਉਣਾ ਚਾਹੀਦਾ ਸੀ, ਪਹਿਲਾਂ ਇਜਲਾਸ ‘ਚ ਲਿਆਂਦੇ ਮਤਿਆਂ ਦਾ ਕੀ ਹੋਇਆ ? , ਉਨ੍ਹਾਂ ਕਿਹਾ ਭਾਜਪਾ ਅਜਿਹੇ ਇਜਲਾਸ ਵਿੱਚ ਹਿੱਸਾ ਨਹੀਂ ਲਵੇਗੀ |