Punjab Vidhan Sabha

ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦਾ ਅੱਜ ਆਖ਼ਰੀ ਦਿਨ, ਪੰਜਾਬ ਸਰਕਾਰ ਪੇਸ਼ ਕਰੇਗੀ ਤਿੰਨ ਅਹਿਮ ਬਿੱਲ

ਚੰਡੀਗੜ੍ਹ, 29 ਨਵੰਬਰ 2023: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਸਰਦ ਰੁੱਤ ਇਜਲਾਸ ਦਾ ਆਖ਼ਰੀ ਦਿਨ ਹੈ | ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਦੀ ਕਾਰਵਾਈ ਪ੍ਰਸ਼ਨ-ਉੱਤਰ ਦੌਰ ਨਾਲ ਸ਼ੁਰੂ ਕੀਤੀ ਗਈ | ਕੱਲ੍ਹ ਪੰਜਾਬ ਸਰਕਾਰ ਵੱਲੋਂ ਦੋ ਮਨੀ ਬਿੱਲ ਪੇਸ਼ ਕੀਤੇ ਗਏ ਸਨ। ਜਿਸ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਅੱਜ ਬੁੱਧਵਾਰ ਨੂੰ ਤਿੰਨ ਬਿੱਲ ਪੇਸ਼ ਕੀਤੇ ਜਾਣਗੇ।

ਬੀਤੇ ਦਿਨ ਵਿਧਾਨ ਸਭਾ ਇਜਲਾਸ (Punjab Vidhan Sabha) ਦੌਰਾਨ ਦੋ ਮਹੱਤਵਪੂਰਨ ਵਿੱਤ ਬਿੱਲਾਂ — ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ, 2023 ਅਤੇ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023 — ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਨ੍ਹਾਂ ਦੋਵੇਂ ਬਿੱਲਾਂ ਨੂੰ ਮਾਨਯੋਗ ਰਾਜਪਾਲ, ਪੰਜਾਬ ਦੀ ਅਗਾਊਂ ਪ੍ਰਵਾਨਗੀ ਤੋਂ ਬਾਅਦ ਪਾਸ ਕੀਤਾ ਗਿਆ।

Scroll to Top