Punjab

Punjab: ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਨਾਮਜ਼ਦਗੀਆਂ ਭਰਨ ਦਾ ਅੱਜ ਆਖਰੀ ਦਿਨ

ਚੰਡੀਗੜ੍ਹ, 25 ਅਕਤੂਬਰ 2024: (Punjab By-elections) ਪੰਜਾਬ (Punjab) ਦੀਆਂ ਚਾਰ ਵਿਧਾਨ ਸਭਾ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਦਾ ਅੱਜ ਆਖਰੀ ਦਿਨ ਹੈ। ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ‘ਤੇ 13 ਨਵੰਬਰ ਨੂੰ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਅਤੇ 23 ਨਵੰਬਰ ਨੂੰ ਨਤੀਜੇ ਐਲਾਨੇ ਜਾਣਗੇ ।

ਨਾਮਜ਼ਦਗੀ ਦੇ ਆਖਰੀ ਦਿਨ ਪੰਜਾਬ ਦੇ ਕਈ ਵੱਡੇ ਆਗੂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਨ੍ਹਾਂ ਚਾਰ ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਕੀਤਾ ਗਿਆ ਸੀ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਈ ਸੀ |

ਇਸਦੇ ਨਾਲ ਹੀ ਨਾਮਜ਼ਦਗੀਆਂ ਭਰਨ ਦੀ ਆਖਰੀ ਦਿਨ ਅੱਜ ਯਾਨੀ 25 ਅਕਤੂਬਰ 2024 (ਸ਼ੁੱਕਰਵਾਰ) ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ 2024 (ਸੋਮਵਾਰ) ਨੂੰ ਹੋਵੇਗੀ, ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ 2024 (ਬੁੱਧਵਾਰ) ਤੈਅ ਕੀਤੀ ਹੈ। ਇਸਦੇ ਨਾਲ ਹੀ ਜ਼ਿਮਨੀ ਚੋਣ 25 ਨੰਵਬਰ ਨੂੰ ਮੁਕੰਮਲ ਹੋਵੇਗੀ | ਵੋਟਾਂ ਪੈਣ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ (Shiromani Akali Dal) 4 ਵਿਧਾਨ ਸਭਾ ਸੀਟਾਂ ‘ਤੇ ਹੋਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ਨਹੀਂ ਲੜੇਗਾ |

ਇਸ ਸੰਬੰਧੀ ਫੈਸਲਾ ਅੱਜ ਅਕਾਲੀ ਦਲ ਪਾਰਟੀ ਦੀ ਵਰਕਿੰਗ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਖੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਈ ਬੈਠਕ ‘ਚ ਲਿਆ ਗਿਆ ਕਰੀਬ ਦੋ ਘੰਟੇ ਚੱਲੀ ਬੈਠਕ ‘ਚ ਇਸ ਮੁੱਦੇ ’ਤੇ ਚਰਚਾ ਹੋਈ ।

ਇਸਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦਾ ਇੱਕ ਵਫ਼ਦ 22 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਿਆ ਸੀ। ਵਫ਼ਦ ਨੇ ਸੁਖਬੀਰ ਸਿੰਘ ਬਾਦਲ ਦੀ ਸਜ਼ਾ ਬਾਰੇ ਛੇਤੀਂ ਫੈਸਲਾ ਲੈਣ ਬੇਨਤੀ ਕੀਤੀ । ਕਿਉਂਕਿ ਹੁਣ ਵਿਧਾਨ ਸਭਾ ਦੀਆਂ ਚਾਰ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ।

ਹਾਲਾਂਕਿ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Giani Raghbir Singh) ਨੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ (Punjab) ‘ਚ ਜ਼ਿਮਨੀ ਚੋਣਾਂ ਦੌਰਾਨ ਸਿਆਸੀ ਸਰਗਰਮੀਆਂ ‘ਚ ਵਿਚਰਣ ਲਈ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ। ਜਥੇਦਾਰ ਨੇ ਕਿਹਾ ਕਿ ਤਨਖ਼ਾਹੀਏ ਦੀ ਇਕ ਪਰਿਭਾਸ਼ਾ ਹੁੰਦੀ ਹੈ, ਜਿਨ੍ਹੀ ਦੇਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋ ਕੇ ਫਸੀਲ ਤੋਂ ਲੱਗੀ ਤਨਖ਼ਾਹ ਪੂਰੀ ਨਹੀਂ ਕਰ ਲੈਂਦਾ, ਉਸ ਵਕਤ ਤੱਕ ਉਹ ਤਨਖ਼ਾਹੀਆ ਹੀ ਰਹਿੰਦਾ ਹੈ। ਇਸਦੇ ਨਾਲ ਹੀ ਅੰ.ਮ੍ਰਿ.ਤ.ਪਾ.ਲ ਦੇ ਸਾਥੀ ਵੀ ਚੋਣ ਨਹੀਂ ਲੜਨਗੇ |

 

Scroll to Top