ਚੰਡੀਗੜ੍ਹ, 24 ਮਈ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਨਰਿੰਦਰ ਮੋਦੀ ਦੁਪਹਿਰ 3.30 ਵਜੇ ਹਿਮਾਚਲ ਦੀ ਮੰਡੀ ‘ਚ ਚੋਣ ਸਭਾ ਪੂਰੀ ਕਰਨ ਤੋਂ ਬਾਅਦ ਗੁਰਦਾਸਪੁਰ ‘ਚ ਆਉਣਗੇ, ਇਸਦੇ ਨਾਲ ਹੀ ਜਲੰਧਰ ‘ਚ ਵੀ ਚੋਣ ਪ੍ਰਚਾਰ ਕਰਨਗੇ । ਪੀਐੱਮ ਮੋਦੀ ਦੇ ਸਵਾਗਤ ਲਈ 6 ਏਕੜ ਵਿੱਚ ਪੰਡਾਲ ਸਜਾਇਆ ਗਿਆ ਹੈ। ਸਰਹੱਦੀ ਜ਼ਿਲ੍ਹਾ ਹੋਣ ਕਾਰਨ ਗੁਰਦਾਸਪੁਰ ਅਤੇ ਦੀਨਾਨਗਰ ਵਿੱਚ ਪੈਰਾ ਮਿਲਟਰੀ ਦੇ ਨਾਲ-ਨਾਲ ਸੀਮਾ ਸੁਰੱਖਿਆ ਬਲ ਅਤੇ ਪਠਾਨਕੋਟ ਦੇ ਏਅਰਬੇਸ ਨੂੰ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ।
ਦੂਜੇ ਪਾਸੇ ਗੁਰਦਾਸਪੁਰ ਵਿੱਚ ਵੀ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਇਸ ਸਮੇਂ ਕਿਸਾਨ ਗੁਰਦਾਸਪੁਰ ਤੋਂ ਪੰਜ ਕਿਲੋਮੀਟਰ ਪਿੱਛੇ ਸਥਿਤ ਗੁਰਦੁਆਰਾ ਸਾਹਿਬ ਜਾਪੁਵਾਲ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਕੁਝ ਕਿਸਾਨਾਂ ਦੇ ਘਰ ਪੁਲਿਸ ਪਹੁੰਚੀ ਹੈ | ਪ੍ਰਧਾਨ ਮੰਤਰੀ (PM Narendra Modi) ਨੂੰ ਸੁਣਨ ਲਈ ਆਉਣ ਵਾਲੇ ਸਮਰਥਕਾਂ ਲਈ ਪੰਡਾਲ ਵਿੱਚ ਬੈਠਣ ਲਈ 25 ਹਜ਼ਾਰ ਕੁਰਸੀਆਂ ਦਾ ਪ੍ਰਬੰਧ ਕੀਤਾ ਗਿਆ ਹੈ।