5 ਫਰਵਰੀ 2026: ਅੱਜ ਸ੍ਰੀ ਗੁਰੂ ਰਵਿਦਾਸ ਜੀ (Sri Guru Ravidass Ji) ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ ਰਾਜ ਪੱਧਰੀ ਇਕੱਠ ਦਾ ਦੂਜਾ ਦਿਨ ਹੈ।ਦੱਸ ਦੇਈਏ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸ਼੍ਰੀ ਖੁਰਾਲਗੜ੍ਹ ਸਾਹਿਬ ਵਿਖੇ ਜਨਮ ਦਿਵਸ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ।
ਉਥੇ ਹੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਲਾਲ ਚੰਦ ਕਟਾਰੂਚੱਕ ਅਤੇ ਹਰਜੋਤ ਸਿੰਘ ਬੈਂਸ ਕੱਲ੍ਹ ਸ਼ਰਧਾਂਜਲੀ ਦੇਣ ਲਈ ਪਹੁੰਚੇ ਸਨ। ਅਤੇ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਡਾ. ਰਵਜੋਤ ਸਿੰਘ ਨੇ ਵੀ ਮੱਥਾ ਟੇਕਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਦੱਸ ਦੇਈਏ ਕਿ ‘ਆਪ’ ਦੇ ਕਈ ਸੀਨੀਅਰ ਆਗੂ ਵੀ ਅੱਜ ਸ਼ਰਧਾਂਜਲੀ ਭੇਟ ਕਰਨਗੇ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਮਨਾਉਣ ਲਈ ਰਾਜ ਭਰ ਵਿੱਚ ਸਾਲ ਭਰ ਇਕੱਠ ਕੀਤੇ ਜਾਣਗੇ।




