July 8, 2024 6:17 pm
satinder-sati

ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਵਧਾਇਆ ਮਾਣ , ਬਣੀ ਕੈਨੇਡੀਅਨ ਵਕੀਲ

ਚੰਡੀਗੜ੍ਹ 3 ਮਾਰਚ2023: ‘ਸਤਿੰਦਰ ਸੱਤੀ ਟੈਲੀਵਿਜ਼ਨ ਇੰਡਸਟਰੀ ‘ਚ ਵੱਡਾ ਨਾਮ ਸਥਾਪਤ ਕਰ ਚੁੱਕੀ ਹੈ। ਦੁਨੀਆਂ ਭਰ ਦੀਆਂ ਵੱਡੀਆਂ ਸਟੇਜਾਂ ‘ਤੇ ਸੱਤੀ ਦੀ ਸ਼ਾਇਰੀ ਤੇ ਗਹਿਰੇ ਲਫਜ਼ਾਂ ਦੀ ਗੂੰਜ ਪੈਂਦੀ ਹੈ। ਸਤਿੰਦਰ ਸੱਤੀ ਦੀਆਂ ਸੋਸ਼ਲ ਮੀਡੀਆ ‘ਤੇ ਪ੍ਰੇਰਨਾਦਾਇਕ ਪੋਸਟਾਂ ਅਕਸਰ ਚਰਚਾ ‘ਚ ਰਹਿੰਦੀਆਂ ਹਨ ਪਰ ਹੁਣ ਇੱਕ ਵਾਰ ਫਿਰ ਸਤਿੰਦਰ ਸੱਤੀ ਨੇ ਪੰਜਾਬੀ ਇੰਡਸਟਰੀ ਦਾ ਉਦੋਂ ਮਾਣ ਵਧਾਇਆ, ਜਦੋਂ ਉਨ੍ਹਾਂ ਨੇ ਕੈਨੇਡਾ ਦੇ ਅਲਬਰਟਾ ’ਚ ਬੈਰਿਸਟਰ ਸਾਲਿਸਟਰ ਯਾਨੀਕਿ ਕੈਨੇਡੀਅਨ ਵਕੀਲ ਦਾ ਲਾਇਸੈਂਸ ਹਾਸਲ ਕੀਤਾ। ਅੱਜ ਐਲਬਰਟਾ ‘ਚ Oath Ceremony ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੂੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ।

satinder-sati

ਐਲਬਰਟਾ ‘ਚ ਸਹੁੰ ਚੁੱਕ ਸਮਾਗਮ ਦੌਰਾਨ ਉਨ੍ਹਾਂ ਨੂੰ ਵਕੀਲ ਦੀ ਸਹੁੰ ਚੁਕਾਈ ਗਈ। ਸਤਿੰਦਰ ਸੱਤੀ ਨੇ ਦੱਸਿਆ ਕਿ ਲੋਕ ਉਸ ਨੂੰ ਪੰਜਾਬੀ ਕਲਾਕਾਰ ਤੇ ਸਟੇਜ ਕਲਾਕਾਰ ਦੇ ਰੂਪ ’ਚ ਜਾਣਦੇ ਹੋਣਗੇ ਪਰ ਜ਼ਿਆਦਾਤਰ ਲੋਕ ਨਹੀਂ ਜਾਣਦੇ ਕਿ ਉਸ ਨੇ ਵਕਾਲਤ (ਮਾਸਟਰਸ ਆਫ ਲਾਅ) ਕੀਤੀ ਹੋਈ ਹੈ। ਉਨ੍ਹਾਂ ਦੱਸਿਆ ਕਿ ਕੋਰੋਨਾ ਕਾਲ ਦੇ ਡੇਢ-ਪੌਣੇ ਸਾਲ ਦੇ ਸਮੇਂ ਦੌਰਾਨ ਜਦੋਂ ਬਾਕੀ ਲੋਕਾਂ ਵਾਂਗ ਉਹ ਵੀ ਕੈਨੇਡਾ ’ਚ ਸਟੱਕ ਹੋ ਗਈ ਸੀ ਤਾਂ ਇਸ ਸਮੇਂ ਦੀ ਸਹੀ ਵਰਤੋਂ ਕਰਨ ਲਈ ਉਸ ਨੇ ਆਪਣੀ ਲਾਅ ਦੀ ਡਿਗਰੀ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ।

satinder-sati