Sunder Sham Arora

ਰਿਸ਼ਵਤ ਦੇਣ ਦੇ ਮਾਮਲੇ ‘ਚ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈਕੋਰਟ ਹੋਵੇਗੀ ਸੁਣਵਾਈ

ਚੰਡੀਗੜ੍ਹ 12 ਦਸੰਬਰ 2022: ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਿਛਲੀ ਸੁਣਵਾਈ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜ ਕੇ ਜਵਾਬ ਤਲਬ ਕੀਤਾ ਸੀ ਅਤੇ ਨਾਲ ਹੀ ਇਸ ਮਾਮਲੇ ਸਬੰਧੀ ਜਾਂਚ ਰਿਪੋਰਟ ਵੀ ਮੰਗੀ ਸੀ।

ਇਸ ਮਾਮਲੇ ਵਿੱਚ ਗ੍ਰਿਫਤਾਰੀ ਤੋਂ ਬਾਅਦ ਸੁੰਦਰ ਸ਼ਿਆਮ ਅਰੋੜਾ ਨੇ ਮੋਹਾਲੀ ਦੀ ਹੇਠਲੀ ਅਦਾਲਤ ਵਿਚ ਰੈਗੂਲਰ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਰੱਦ ਕਰ ਦਿੱਤਾ ਸੀ। ਦੱਸ ਦੇਈਏ ਕਿ ਵਿਜੀਲੈਂਸ ਸੁੰਦਰ ਸ਼ਾਮ ਅਰੋੜਾ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਦਰਜ ਸ਼ਿਕਾਇਤਾਂ ਦੀ ਜਾਂਚ ਕਰ ਰਹੀ ਸੀ। ਜਦੋਂ ਸੁੰਦਰ ਸ਼ਾਮ ਅਰੋੜਾ ਨੂੰ ਪਤਾ ਲੱਗਾ ਕਿ ਜਾਂਚ ਅਧਿਕਾਰੀ ਉਨ੍ਹਾਂ ਦੇ ਸ਼ਹਿਰ ਦਾ ਰਹਿਣ ਵਾਲਾ ਹੈ ਤਾਂ ਉਸ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਅਤੇ ਬਾਅਦ ਵਿਚ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ।

Scroll to Top