ਚੰਡੀਗੜ੍ਹ 2 ਦਸੰਬਰ 2021 : ਸੀ.ਐੱਮ ਚੰਨੀ ਦੇ ਸੋਸ਼ਲ ਮੀਡੀਆ ‘ਤੇ ਇਕ ਪੋਸਟਰ ਨੂੰ ਲੈ ਕੇ ਚਰਚਾ ਹੋ ਰਹੀ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ 3 ਵਜੇ ਵੀਰਵਾਰ ਨੂੰ ਵੱਡਾ ਐਲਾਨ ਕਰ ਸਕਦੇ ਹਨ। ਇਸ ਦੇ ਨਾਲ ਹੀ ਸੀ.ਐੱਮ ਚੰਨੀ ਵਲੋਂ ਕਿਹਾ ਗਿਆ ਕਿ ਉਹ ਵਿਰੋਧੀ ਪਾਰਟੀਆਂ ਨੂੰ ਆਪਣੀ ਇਕ-ਇਕ ਗੱਲ ਦਾ ਹਿਸਾਬ ਵੀ ਦੇਣਗੇ, ਇਸ ਦੇ ਨਾਲ ਹੀ ਉਨ੍ਹਾਂ ਵਲੋਂ ਆਪਣੀ ਸਰਕਾਰ ਵਲੋਂ 70 ਦਿਨ ਦੇ ਕੰਮਾਂ ਦਾ ਵੇਰਵਾ ਦੇਣਗੇ,
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਰੋਜ਼ਾ ਪੰਜਾਬ ਦੌਰੇ ‘ਤੇ ਪਠਾਨਕੋਟ ਆਉਣਗੇ। ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਕੇਜਰੀਵਾਲ ਦਾ ਇਹ ਦੌਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਸਮਰਪਿਤ ਹੋਵੇਗਾ। ਇਸ ਦੇ ਨਾਲ ਹੀ ਕੇਜਰੀਵਾਲ ਪੰਜਾਬ ਅਤੇ ਪੰਜਾਬੀਆਂ ਨੂੰ ਚੌਥੀ ਗਾਰੰਟੀ ਵੀ ਦੇਣਗੇ। ਭਗਵੰਤ ਮਾਨ ਨੇ ਦੱਸਿਆ ਕਿ ਅਰਵਿੰਦ ਕੇਜਰੀਵਾਲ ਦੁਪਹਿਰ ਬਾਅਦ ਪਠਾਨਕੋਟ ਪਹੁੰਚਣਗੇ।
ਇਸ ਤੋਂ ਬਾਅਦ ਪਾਰਟੀ ਵੱਲੋਂ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਕੱਢੀ ਗਈ ‘ਤਿਰੰਗਾ ਯਾਤਰਾ’ ਦੀ ਅਗਵਾਈ ਸ਼ਹੀਦ ਭਗਤ ਸਿੰਘ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੂਰੇ ਸ਼ਹਿਰ ‘ਚ ਹੰਗਾਮਾ ਕੀਤਾ ਹੋਇਆ ਹੈ। ਪਾਰਟੀ ਨੇ ਵੱਖ-ਵੱਖ ਥਾਵਾਂ ‘ਤੇ ਹੋਰਡਿੰਗਜ਼ ਲਗਾਏ ਹਨ। ਇਸ ਦੇ ਨਾਲ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਅੱਜ ਕੇਜਰੀਵਾਲ ਪੰਜਾਬ ਸੀ.ਐੱਮ ਦਾ ਚਿਹਰਾ ਵੀ ਐਲਾਨ ਕਰ ਸਕਦੇ ਨੇ, ਸੂਤਰਾਂ ਵਲੋਂ ਅਜਿਹਾ ਅਨੁਮਾਨ ਲਗਾਇਆ ਜਾ ਰਿਹਾ ਹੈ ਕਿ ਕੇਜਰੀਵਾਲ ਵਲੋਂ ਪੰਜਾਬ ਦੇ ਸਿੱਖਿਆ ਵਿਭਾਗ ਨੂੰ ਲੈ ਕੇ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ,
ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal)ਜ਼ਿਲ੍ਹਾ ਜਲੰਧਰ ਦੇ ਦੌਰੇ ’ਤੇ ਹਨ। ਇਸਦੇ ਨਾਲ ਹੀ ਸੁਖਬੀਰ ਸਿੰਘ ਡੇਰਾ ਬ੍ਰਹਮਲੀਨ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਹਨ। ਉਨ੍ਹਾਂ ਇਸ ਸੱਚਖੰਡ ਵਿਖੇ ਮੱਥਾ ਟੇਕਿਆ ਤੇ ਡੇਰੇ ਵਿੱਚ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।ਇਸ ਮੌਕੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਤੇ ਆਗੂ ਨਾਲ ਅਕਾਲੀ ਦਲ ਨਾਲ ਗਠਜੋੜ ਪਾਰਟੀ ਬਸਪਾ ਤੇ ਆਗੂ ਵੀ ਮੌਜੂਦ ਰਹੇ |
ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ’ਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਦੌਰਾਨ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਲੋਂ ਐਲਾਨੇ ਸਾਂਝੇ ਉਮੀਦਵਾਰ ਕਰਤਾਰਪੁਰ ਹਲਕੇ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਦੇ ਹੱਕ ’ਚ ਕੀਤਾ ਜਾ ਰਿਹਾ ਹੈ।ਇਸਦੇ ਨਾਲ ਹੀ ਉਨ੍ਹਾਂ ਵਲੋਂ ਬਲਵਿੰਦਰ ਕੁਮਾਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ।
ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਦੇ ਕਰਤਾਰਪੁਰ ’ਚ ਪੁਹੰਚਣ ਤੇ ਸੁਖਬੀਰ ਸਿੰਘ ਬਾਦਲ (Sukhbir Singh Badal) ਦਾ ਵਰਕਰਾਂ ਵੱਲੋਂ ਜ਼ੋਰਦਾਰ ਸੁਆਗਤ ਕੀਤਾ ਗਿਆ ਹੈ । ਇਸ ਦੌਰਾਨ ਰੋਡ ਸ਼ੋ ਵਿੱਚ ਭਾਰੀ ਸਮਰਥਕ ਸ਼ਾਮਿਲ ਰਹੇ ਹਨ ।ਸੁਖਬੀਰ ਸਿੰਘ ਬਾਦਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਧਰਤੀ ਡੇਰਾ ਬੱਲਾ ਵਿਖੇ ਵੀ ਨਤਮਸਤਕ ਹੋਏ ਅਸੀਰਵਾਦ ਲਿਆ । ਇਸਦੇ ਨਾਲ ਲਾਗਲੇ ਪਿੰਡਾਂ ‘ਚ ਵੀ ਦੌਰਾ ਕਰਨਗੇ |