Site icon TheUnmute.com

ਡੇਰਾ ਮੁਖੀ ਦੀ ਪੈਰੋਲ ਸੰਬੰਧੀ ਹਾਈਕੋਰਟ ‘ਚ ਅੱਜ ਸੁਣਵਾਈ, ਹਰਿਆਣਾ ਸਰਕਾਰ ਤੋਂ ਮੰਗਿਆ ਸੀ ਜਵਾਬ

Dera chief

ਚੰਡੀਗੜ੍ਹ, 11 ਮਾਰਚ 2024: ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਬਲਾਤਕਾਰ ਅਤੇ ਕਤਲ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ (Dera chief) ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੱਜ ਸੁਣਵਾਈ ਹੋਣੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਦਾਇਰ ਅਰਜ਼ੀ ‘ਤੇ ਪਿਛਲੀ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਤੋਂ ਜਵਾਬ ਮੰਗਿਆ ਗਿਆ ਸੀ।

ਇਸ ਤੋਂ ਪਹਿਲਾਂ ਵੀ ਸੁਣਵਾਈ ਦੌਰਾਨ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਝਾੜ ਪਾਈ ਸੀ ਅਤੇ ਪੁੱਛਿਆ ਸੀ ਕਿ ਉਹ ਇਸ ਮਾਮਲੇ ‘ਚ ਜਵਾਬ ਦੇਣ ਤੋਂ ਕਿਉਂ ਬਚ ਰਹੀ ਹੈ। ਕਾਰਜਵਾਹਕ ਚੀਫ਼ ਜਸਟਿਸ ਰਿਤੂ ਬਾਹਰੀ ਦੀ ਬੈਂਚ ਨੇ ਹਰਿਆਣਾ ਸਰਕਾਰ ਨੂੰ ਪੁੱਛਿਆ ਸੀ ਕਿ ਕੀ ਪੈਰੋਲ ਦਾ ਜੋ ਲਾਭ ਡੇਰਾ ਮੁਖੀ (Dera chief)  ਨੂੰ ਸਮੇਂ-ਸਮੇਂ ‘ਤੇ ਦਿੱਤਾ ਜਾ ਰਿਹਾ ਹੈ, ਉਸੇ ਤਰ੍ਹਾਂ ਹੋਰ ਕੈਦੀਆਂ ਨੂੰ ਵੀ ਇਹ ਲਾਭ ਦਿੱਤਾ ਜਾ ਰਿਹਾ ਹੈ ਜਾਂ ਨਹੀਂ ?

ਸਰਕਾਰ ਡੇਰਾ ਮੁਖੀ ‘ਤੇ ਜ਼ਿਆਦਾ ਮਿਹਰਬਾਨ ਨਹੀਂ ਹੈ। ਅਜਿਹੇ ‘ਚ ਦੱਸਿਆ ਜਾਵੇ ਕਿ ਕਿਹੜੇ-ਕਿਹੜੇ ਕੈਦੀਆਂ ਨੂੰ ਇਸ ਤਰ੍ਹਾਂ ਲਗਾਤਾਰ ਪੈਰੋਲ ਮਿਲੀ ਹੈ। ਇਸਦੇ ਨਾਲ ਹੀ ਹਾਈਕੋਰਟ ਨੇ ਕਿਹਾ ਸੀ ਕਿ ਡੇਰਾ ਮੁਖੀ ਨੂੰ ਪੈਰੋਲ ਦੇਣ ਤੋਂ ਪਹਿਲਾਂ ਹਾਈਕੋਰਟ ਨੂੰ ਸੂਚਿਤ ਕੀਤਾ ਜਾਵੇ |

Exit mobile version