June 30, 2024 10:34 pm
AYUSHMAN

ਪੰਜਾਬ ਸਰਕਾਰ ਤੇ ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਯੂਨੀਅਨ ਦੀ ਅੱਜ ਹੋਣ ਵਾਲੀ ਬੈਠਕ ਮੁਲਤਵੀ

ਚੰਡੀਗੜ੍ਹ, 14 ਸਤੰਬਰ 2023: ਰੋਡਵੇਜ਼-ਪਨਬਸ ਪੀਆਰਟੀਸੀ (PRTC) ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੀਆਂ ਮੀਟਿੰਗਾਂ ਵਾਂਗ ਇਸ ਵਾਰ ਵੀ ਮੀਟਿੰਗ ਰੱਦ ਕਰਕੇ ਅਗਲੀ ਤਾਰੀਖ਼ 29 ਸਤੰਬਰ ਦਿੱਤੀ ਗਈ ਹੈ। ਇਸ ਕਾਰਨ ਰੋਡਵੇਜ਼ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਮੁਲਜ਼ਮਾਂ ਨੇ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ।

ਮੁਲਾਜ਼ਮਾਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਮੁੱਖ ਮੰਤਰੀ 14 ਸਤੰਬਰ ਦੀ ਮੀਟਿੰਗ ਤੋਂ ਪਿੱਛੇ ਹਟ ਗਏ ਤਾਂ ਉਹ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਹੁਣ 29 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਕਾਰਨ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਸਮਾਂ ਦੇਣ ਤੋਂ ਬਾਅਦ ਮੀਟਿੰਗ ਰੱਦ ਹੋ ਚੁੱਕੀ ਹੈ।