Site icon TheUnmute.com

Toll Plazas: ਪੰਜਾਬ ਸਰਕਾਰ ਵੱਲੋਂ 16 ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ ਲੋਕਾਂ ਨੂੰ 58.77 ਲੱਖ ਦੀ ਰਾਹਤ ਦਿੱਤੀ: ਹਰਭਜਨ ਸਿੰਘ ਈ.ਟੀ.ਓ

Toll Plazas

ਚੰਡੀਗੜ੍ਹ, 28 ਜੂਨ 2024: ਪੰਜਾਬ ਸਰਕਾਰ ਦੇ ਕੈਬਿਨਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ‘ਚ 16 ਟੋਲ ਪਲਾਜ਼ੇ (Toll Plazas) ਬੰਦ ਕਰ ਦਿੱਤੇ ਹਨ,ਜਿਸ ਨਾਲ ਯਾਤੀਆਂ ਨੂੰ ਰੋਜ਼ਾਨਾ 58 ਲੱਖ 77 ਹਜ਼ਾਰ ਦੀ ਬੱਚਤ ਹੋ ਰਹੀ ਹੈ | ਉਨ੍ਹਾਂ ਇਹ ਪੰਜਾਬ ਵਾਸੀਆਂ ਨੂੰ ਆਰਥਿਕ ਪੱਖ ਤੋਂ ਰਾਹਤ ਦੇਣ ਦਾ ਮਹੱਤਵਪੂਰਨ ਕਦਮ ਹੈ ਅਤੇ ਲੋਕਾਂ ‘ਤੇ ਵਿੱਤੀ ਬੋਝ ਵੀ ਘਟਿਆ ਹੈ | ਹਰਭਜਨ ਸਿੰਘ ਈਟੀਓ ਨੇ ਕਿਹਾ ਪੰਜਾਬ ਦੀ ‘ਆਪ’ ਸਰਕਾਰ ਨੇ ਹੁਣ ਤੱਕ ਕੁੱਲ 535.45 ਕਿਲੋਮੀਟਰ ਰਾਜ ਮਾਰਗਾਂ ਤੋਂ ਟੋਲ ਖਤਮ ਕਰ ਦਿੱਤੇ ਹਨ |

ਮੰਤਰੀ ਨੇ ਇਸ ਸੰਬੰਧੀ ਵੇਰਵੇ ਦਿੱਤੇ ਹਨ, ਜਿਨ੍ਹਾਂ ‘ਚ ਪਟਿਆਲਾ-ਸਮਾਣਾ ਰੋਡ ‘ਤੇ ਟੋਲ ਪਲਾਜ਼ੇ ਨੂੰ ਬੰਦ ਕਰਕੇ ਰੋਜ਼ਾਨਾ ਔਸਤਨ 3.75 ਲੱਖ ਰੁਪਏ , ਲੁਧਿਆਣਾ-ਮਲੇਰਕੋਟਲਾ-ਸੰਗਰੂਰ ਰੋਡ ‘ਤੇ ਦੋ ਟੋਲ ਪਲਾਜ਼ਿਆਂ ‘ਤੇ 13 ਲੱਖ ਰੁਪਏ, ਬਲਾਚੌਰ-ਗੜ੍ਹਸ਼ੰਕਰ-ਹੁਸ਼ਿਆਰਪੁਰ-ਦਸੂਹਾ ਰੋਡ ‘ਤੇ 3 ਟੋਲ ਪਲਾਜ਼ਿਆਂ (Toll Plazas) ‘ਤੇ ਰੋਜ਼ਾਨਾ 10.52 ਲੱਖ ਰੁਪਏ, ਕੀਰਤਪੁਰ ਸਾਹਿਬ-ਨੰਗਲ-ਊਨਾ ਰੋਡ ‘ਤੇ ਰੋਜ਼ਾਨਾ 10.12 ਲੱਖ ਰੁਪਏ, ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਰੋਜ਼ਾਨਾ 1.94 ਲੱਖ ਰੁਪਏ, ਮੱਖੂ ਵਿਖੇ ਸਤਲੁਜ ਦਰਿਆ ‘ਤੇ ਉੱਚ ਪੱਧਰੀ ਪੁਲ ਤੋਂ ਟੋਲ ‘ਤੇ ਰੋਜ਼ਾਨਾ 60 ਹਜ਼ਾਰ ਰੁਪਏ, ਫਿਰੋਜ਼ਪੁਰ-ਫਾਜ਼ਿਲਕਾ ਰੋਡ ‘ਤੇ 2 ਟੋਲ ਪਲਾਜ਼ੇ ‘ਤੇ ਰੋਜਾਨਾ 6.34 ਲੱਖ ਰੁਪਏ, ਮੋਗਾ-ਕੋਟਕਪੂਰਾ ਰੋਡ ‘ਤੇ ਟੋਲ ਪਲਾਜ਼ਾ ‘ਤੇ ਰੋਜ਼ਾਨਾ 4.50 ਲੱਖ ਰੁਪਏ, ਭਵਾਨੀਗੜ੍ਹ-ਨਾਭਾ-ਗੋਬਿੰਦਗੜ੍ਹ ਰੋਡ ਤੋਂ 2 ਟੋਲ ਪਲਾਜ਼ੇ ‘ਤੇ ਰੋਜਾਨਾ 3.50 ਲੱਖ ਰੁਪਏ, ਦਾਖਾ-ਰਾਏਕੋਟ-ਬਰਨਾਲਾ ਰੋਡ ਤੋਂ 2 ਟੋਲ ਪਲਾਜ਼ਿਆਂ ਨੂੰ ਹਟਾ ਕੇ ਰੋਜ਼ਾਨਾ ਔਸਤਨ 4.50 ਲੱਖ ਰੁਪਏ ਦੀ ਬੱਚਤ ਇੰਨ੍ਹਾਂ ਸੜਕਾਂ ਤੋਂ ਗੁਜਰਨ ਵਾਲੇ ਯਾਤਰੀਆਂ ਨੂੰ ਦਿੱਤੀ ਹੈ |

Exit mobile version