ਲੁਧਿਆਣਾ, 06 ਜੂਨ 2025: Ludhiana West by-election: ਪੰਜਾਬ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ‘ਤੇ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ‘ਚ ਕੁੱਲ 14 ਉਮੀਦਵਾਰ ਮੈਦਾਨ ‘ਚ ਹੋਣਗੇ | ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਇਸ ਚੋਣ ਸੰਬੰਧੀ ਦੱਸਿਆ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ 14 ਉਮੀਦਵਾਰ ਲੜਨਗੇ |
ਸਿਬਿਨ ਸੀ ਦੇ ਮੁਤਾਬਕ ਲੁਧਿਆਣਾ ਪੱਛਮੀ ਚੋਣ (Ludhiana West by-election) ਲਈ ਇੱਕ ਆਜ਼ਾਦ ਉਮੀਦਵਾਰ ਕਮਲ ਪਵਾਰ ਨੇ ਆਪਣੀ ਨਾਮਜ਼ਦਗੀ ਫਾਰਮ ਵਾਪਸ ਲੈ ਲਿਆ ਹੈ | ਇਸਦੇ ਨਾਲ ਹੀ ਨਾਮਜ਼ਦਗੀ ਪੱਤਰਾਂ ਦੀ ਜਾਂਚ ਤੋਂ ਬਾਅਦ ਕੁੱਲ 15 ਨਾਮਜ਼ਦਗੀਆਂ ਸਹੀ ਪਾਈਆਂ ਗਈਆਂ ਸਨ ਅਤੇ ਹੁਣ ਇੱਕ ਉਮੀਦਵਾਰ ਨੇ ਆਪਣੀ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਜਿਸ ਕਰਕੇ ਕੁੱਲ 14 ਉਮੀਦਵਾਰ ਚੋਣ ਮੈਦਾਨ ‘ਚ ਬਚੇ ਹਨ।
ਇਨ੍ਹਾਂ ਜ਼ਿਮਨੀ ਚੋਣ ਲਈ ਵੋਟਿੰਗ 19 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ੁਰੂ ਹੋ ਕੇ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਚੋਣ ਨਤੀਜੇ 23 ਜੂਨ 2025 ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਐਲਾਨੇ ਜਾਣਗੇ। ਇਨ੍ਹਾਂ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਅਕਾਲੀ ਦਲ ਦੇ ਸੀਨੀਅਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਵਿਚਾਲੇ ਮੁਕਾਬਲਾ ਹੈ |
Read More: ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਕਾਂਗਰਸ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚੋਂ ਨਵਜੋਤ ਸਿੱਧੂ ਬਾਹਰ