Site icon TheUnmute.com

ਏਅਰ ਫੋਰਸ ਸਟੇਸ਼ਨ ਤੋਂ 1000 ਮੀਟਰ ਏਰੀਏ ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ

Air Force station

ਐਸ .ਏ.ਐਸ.ਨਗਰ , 22 ਅਗਸਤ, 2023: ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ (Air Force station) ਤੋਂ ਇੱਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ), ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ੍ ਨੇ ਜ਼ਿਲ੍ਹਾ ਮੈਜਿਸਟਰੇਟ ਦਫ਼ਤਰ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ , ਉਨ੍ਹਾਂ ਵੱਲੋਂ ਇਨ੍ਹਾਂ ਵਸਤਾਂ ਦੀ ਰਹਿੰਦ – ਖੂਹੰਦ ਖੱਲ੍ਹੇ ਵਿੱਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ (Air Force station) ਦੇ ਏਰੀਏ ਵਿੱਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ।

ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਹਵਾਈ ਜਹਾਜ਼ ਨਾਲ ਟਕਰਾਉਣ ਕਰ ਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ, ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖ਼ਤਰੇ ਦਾ ਕਾਰਨ ਬਣਦਾ ਹੈ ਅਤੇ ਫ਼ੌਜ ਵੱਲੋ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿੱਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ। ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋ ਸਕੇ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਹਿੱਤ ਇਹ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 10 ਅਕਤੂਬਰ 2023 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਲਾਗੂ ਰਹਿਣਗੇ।

Exit mobile version