27 ਸਤੰਬਰ 2025: ਪੰਜਾਬ ਸਰਕਾਰ ਦੇ ਸੱਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ (Tourism Department Advisor Deepak Bali) ਨੇ ਅੱਜ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਉਨ੍ਹਾਂ ਨੇ ਮੁਲਾਕਾਤ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਸ੍ਰੀਨਗਰ ਵਿੱਚ ਹੋਣ ਵਾਲੇ ਜਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਨਗਰ ਕੀਰਤਨ ਦੀ ਸ਼ੁਰੂਆਤ ਕਰਨ ਦੀ ਬੇਨਤੀ ਕੀਤੀ।
ਉੱਥੇ ਹੀ ਦੀਪਕ ਬਾਲੀ ਨੇ ਉਪਰੋਕਤ ਸਮਾਗਮਾਂ ਵਿੱਚ ਉਮਰ ਅਬਦੁੱਲਾ ਨੂੰ ਸਹਿਯੋਗ ਦੀ ਅਪੀਲ ਵੀ ਕੀਤੀ। ਇਸ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਸਕੱਤਰ ਅਭਿਨਵ ਤ੍ਰਿਖਾ ਵੀ ਮੌਜੂਦ ਸਨ।
Read More: ਦੀਪਕ ਬਾਲੀ ਨੇ ਸੈਰ ਸਪਾਟਾ ਅਤੇ ਸੱਭਿਆਚਾਰ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਵਜੋਂ ਅਹੁਦਾ ਸੰਭਾਲਿਆ