Gas leak

ਮੁਰੈਨਾ ਜ਼ਿਲ੍ਹੇ ‘ਚ ਫੈਕਟਰੀ ‘ਚੋਂ ਜ਼ਹਿਰੀਲੀ ਗੈਸ ਲੀਕ, ਪੰਜ ਮਜ਼ਦੂਰਾਂ ਦੀ ਮੌਤ

ਚੰਡੀਗੜ੍ਹ, 30 ਅਗਸਤ 2023: ਮੁਰੈਨਾ ਜ਼ਿਲ੍ਹੇ ਵਿੱਚ ਇੱਕ ਫੈਕਟਰੀ ਵਿੱਚ ਜ਼ਹਿਰੀਲੀ ਗੈਸ ਲੀਕ (Gas leak) ਹੋਣ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਘਟਨਾ ਸਾਕਸ਼ੀ ਫੂਡ ਪ੍ਰੋਡਕਟਸ ਨਾਂ ਦੀ ਫੈਕਟਰੀ ‘ਚ ਵਾਪਰੀ। ਹਾਦਸੇ ਦੇ ਸਮੇਂ ਫੈਕਟਰੀ ਵਿੱਚ ਕਈ ਮਜ਼ਦੂਰ ਕੰਮ ਕਰ ਰਹੇ ਸਨ, ਜਿਨ੍ਹਾਂ ਵਿੱਚੋਂ ਪੰਜ ਮਜ਼ਦੂਰਾਂ ਦੀ ਜ਼ਹਿਰੀਲੀ ਗੈਸ ਦੇ ਸੰਪਰਕ ਵਿੱਚ ਆਉਣ ਕਾਰਨ ਮੌਤ ਹੋ ਗਈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫੈਕਟਰੀ ਨੂੰ ਵੀ ਖਾਲੀ ਕਰਵਾ ਲਿਆ ਗਿਆ ਹੈ। ਇਹ ਫੈਕਟਰੀ ਮੁਰੈਨਾ ਜ਼ਿਲ੍ਹੇ ਦੇ ਜਰੇਰੂਆ ਇਲਾਕੇ ਵਿੱਚ ਸਥਿਤ ਹੈ।

Scroll to Top