Site icon TheUnmute.com

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਟੀ.ਪੀ.ਓ ਲਖਵਿੰਦਰ ਅੱਤਰੀ ਦਾ ਸੇਵਾ ਮੁਕਤੀ ‘ਤੇ ਸਨਮਾਨ

Lakhwinder Attri

ਚੰਡੀਗੜ੍ਹ 30 ਨਵੰਬਰ 2022: ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਟੈਲੀਪ੍ਰਿੰਟਰ ਉਪਰੇਟਰ ਲਖਵਿੰਦਰ ਅੱਤਰੀ (Lakhwinder Attri) ਨੂੰ ਉਹਨਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੰਦਿਆਂ ਸਨਮਾਨ ਕੀਤਾ ਗਿਆ। ਉਹਨਾਂ ਨੇ ਵਿਭਾਗ ਵਿੱਚ ਤਕਰੀਬਨ 36 ਸਾਲ ਸੇਵਾਵਾਂ ਨਿਭਾਈਆਂ। ਪੰਜਾਬ ਸਿਵਲ ਸਕੱਤਰੇਤ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਵਿਭਾਗ ਦੇ ਐਡੀਸ਼ਨਲ ਡਾਇਰੈਕਟਰ ਓਪਿੰਦਰ ਸਿੰਘ ਲਾਂਬਾ, ਜਾਇੰਟ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਪੀ.ਆਰ.ਓ ਨਵਦੀਪ ਸਿੰਘ ਗਿੱਲ ਨੇ ਸੰਬੋਧਨ ਕਰਦਿਆਂ ਲਖਵਿੰਦਰ ਅੱਤਰੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਤਰੀ ਵੱਲੋਂ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਹਮੇਸ਼ਾਂ ਉਹਨਾਂ ਦੇ ਸਾਥੀਆਂ ਨੂੰ ਪੂਰੇ ਜੋਸ਼ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰੇਗੀ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਮਿਸਾਲੀ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਰੱਖੇਗਾ।

ਬੁਲਾਰਿਆਂ ਨੇ ਇਹ ਵੀ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ, ਉਹ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾ ਸਕਣਗੇ। ਇਸ ਮੌਕੇ ਲਖਵਿੰਦਰ ਅੱਤਰੀ ਨੂੰ ਵਿਭਾਗ ਦੇ ਅਧਿਕਾਰੀਆਂ ਵੱਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਲਖਵਿੰਦਰ ਅੱਤਰੀ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਜਾਇੰਟ ਡਾਇਰੈਕਟਰ ਹਰਜੀਤ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਆਈ.ਪੀ.ਆਰ.ਓਜ਼, ਏ.ਪੀ.ਆਰ.ਓਜ਼ ਅਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Exit mobile version