Tractor March

Tractor March: ਰੂਪਨਗਰ ‘ਚ ਕਿਸਾਨ ਯੂਨੀਅਨਾਂ ਨੇ ਕੱਢਿਆ ਟਰੈਕਟਰ ਮਾਰਚ

ਚੰਡੀਗੜ੍ਹ, 15 ਅਗਸਤ 2024: ਆਜ਼ਾਦੀ ਦਿਹਾੜੇ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਫਸਲਾਂ ‘ਤੇ MSP ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮਸਲਿਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਸਮੇਤ ਦੇਸ਼ ਭਰ ‘ਚ ਟਰੈਕਟਰ ਮਾਰਚ (Tractor March) ਕੱਢਿਆ ਜਾ ਰਿਹਾ ਹੈ | ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਸੱਦੇ ‘ਤੇ ਅੱਜ ਪੂਰੇ ਦੇਸ਼ ਦੇ ‘ਚ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ |

ਇਸਦੇ ਤਹਿਤ ਅੱਜ ਰੂਪਨਗਰ ਦੇ ‘ਚ ਵੀ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਵੱਲੋਂ ਟਰੈਕਟਰ ਮਾਰਚ (Tractor March) ਕੱਢਿਆ ਗਿਆ ਹੈ। ਇਸ ਮੌਕੇ ‘ਤੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਦੇ ਵੱਲੋਂ ਜੋ ਤਿੰਨ ਕਾਲੇ ਖੇਤੀ ਕਾਨੂੰਨ ਲਿਆਏ ਗਏ ਸਨ ਉਨਾਂ ਦੀ ਕਾਪੀਆਂ ਅੱਜ ਸਾੜ ਕੇ ਉਹਨਾਂ ਖੇਤੀ ਕਾਨੂੰਨਾ ਦਾ ਵਿਰੋਧ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ MSP ਦੀ ਕਾਨੂੰਨੀ ਗਾਰੰਟੀ ਦੀ ਮੰਗ ਕੀਤੀ ਜਾ ਰਹੀ ਹੈ | ਇਸ ਦੌਰਾਨ ਵੱਡੀ ਗਿਣਤੀ ਕਿਸਾਨ ਟਰੈਕਟਰ ਲੈ ਕੇ ਪੁੱਜੇ ਹਨ |

Scroll to Top