ਦਸੂਹਾ ‘ਚ ਵਾਪਰਿਆ ਦਰਦਨਾਕ ਹਾਦਸਾ, ਬੱਸ ਤੇ ਕਾਰ ਵਿਚਕਾਰ ਟੱਕਰ, 4 ਜਣਿਆਂ ਦੀ ਮੌ.ਤ

7 ਜੁਲਾਈ 2025: ਪੰਜਾਬ ਦੇ ਹੁਸ਼ਿਆਰਪੁਰ (hushiarpur) ਜ਼ਿਲ੍ਹੇ ਵਿੱਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਦਸੂਹਾ ਹਲਕੇ ਦੇ ਦਸੂਹਾ-ਹਾਜੀਪੁਰ ਸੜਕ ‘ਤੇ ਇੱਕ ਬੱਸ ਕੰਟਰੋਲ (buus control) ਤੋਂ ਬਾਹਰ ਹੋ ਗਈ ਅਤੇ ਪਲਟ ਗਈ। ਇਹ ਦਰਦਨਾਕ ਹਾਦਸਾ ਸਾਗਰਾ ਅੱਡਾ ਨੇੜੇ ਵਾਪਰਿਆ, ਜਿਸ ਵਿੱਚ 4 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਦਰਜਨ ਦੇ ਕਰੀਬ ਯਾਤਰੀ ਜ਼ਖਮੀ ਹੋ ਗਏ। ਬੱਸ ਤੇ ਕਾਰ ਵਿਚਕਾਰ ਟੱਕਰ ਹੋ ਗਈ।

ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ, ਜਿਨ੍ਹਾਂ ਦਾ ਇਲਾਜ ਪਹਿਲ ਦੇ ਆਧਾਰ ‘ਤੇ ਕੀਤਾ ਜਾ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਮੌਕੇ ‘ਤੇ ਪਹੁੰਚ ਗਿਆ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ, ਹਾਲਾਂਕਿ ਮੁੱਢਲੀ ਜਾਣਕਾਰੀ ਅਨੁਸਾਰ, ਬੱਸ ਤੇਜ਼ ਰਫ਼ਤਾਰ ਕਾਰਨ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਪਲਟ ਗਈ।

Read More: ਸੋਨੀਪਤ ਦੇ ਜੀਟੀ ਰੋਡ ‘ਤੇ ਭਿਆਨਕ ਹਾਦਸਾ, ਤਿੰਨ ਦੋਸਤਾਂ ਦੀ ਦਰਦਨਾਕ ਮੌ.ਤ

 

Scroll to Top