Site icon TheUnmute.com

ਮਹਾਰਾਸ਼ਟਰ ‘ਚ ਦਰਦਨਾਕ ਹਾਦਸਾ : ਟਾਇਰ ਫਟਣ ਕਾਰਨ ਪਲਟਿਆ ਵਾਹਨ, ਪੰਜ ਦੀ ਮੌਤ; ਸੱਤ ਜ਼ਖ਼ਮੀ

ਮਹਾਰਾਸ਼ਟਰ

ਚੰਡੀਗੜ੍ਹ, 16 ਨਵੰਬਰ 2021 : ਮਹਾਰਾਸ਼ਟਰ ਦੇ ਸੋਲਾਪੁਰ ਜ਼ਿਲ੍ਹੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਵਾਹਨ ਦਾ ਅਚਾਨਕ ਟਾਇਰ ਫਟਣ ਕਾਰਨ ਗੱਡੀ ਪਲਟ ਗਈ। ਇਸ ਦਰਦਨਾਕ ਹਾਦਸੇ ‘ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਗੰਭੀਰ ਜ਼ਖਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਹਾਦਸਾ ਸਵੇਰੇ ਕਰੀਬ 10.30 ਵਜੇ ਅੱਕਲਕੋਟ-ਸੋਲਾਪੁਰ ਹਾਈਵੇਅ ‘ਤੇ ਪਿੰਡ ਕੁੰਭਰਾਲੀ ਨੇੜੇ ਵਾਪਰਿਆ।

ਸਹਾਇਕ ਥਾਣੇਦਾਰ ਅਤੁਲ ਭੋਸਲੇ ਨੇ ਦੱਸਿਆ ਕਿ ਜਦੋਂ ਗੱਡੀ ਕੁੰਭਰਾਲੀ ਪਿੰਡ ਦੇ ਨੇੜੇ ਪਹੁੰਚੀ ਤਾਂ ਉਸ ਦਾ ਅੱਗੇ ਦਾ ਸੱਜਾ ਟਾਇਰ ਅਚਾਨਕ ਫਟ ਗਿਆ ਅਤੇ ਗੱਡੀ ਪਲਟ ਗਈ। ਇਸ ਹਾਦਸੇ ‘ਚ ਦੋ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਹਸਪਤਾਲ ‘ਚ ਇਲਾਜ ਦੌਰਾਨ ਲੋਕਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਵਿੱਚ ਸੱਤ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਤਿੰਨ ਪੁਰਸ਼ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ ਸਿਰਫ਼ ਇੱਕ ਮ੍ਰਿਤਕ ਦੀ ਪਛਾਣ ਹੋ ਸਕੀ ਹੈ।

Exit mobile version