ਜਲੰਧਰ-ਨਕੋਦਰ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, 2 ਜਣਿਆਂ ਦੀ ਮੌ.ਤ

27 ਮਾਰਚ 2025: ਜਲੰਧਰ-ਨਕੋਦਰ (jalandhar nakodar road) ਰੋਡ ‘ਤੇ ਇਕ ਦਰਦਨਾਕ ਸੜਕ ਹਾਦਸੇ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਹਾਦਸੇ ‘ਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ (died) ਹੋ ਗਈ ਅਤੇ 2 ਗੰਭੀਰ ਜ਼ਖਮੀ ਹੋ ਗਏ। ਮ੍ਰਿਤਕਾਂ ਦੀ ਪਛਾਣ ਜਸ਼ਨਦੀਪ ਅਤੇ ਲੱਕੀ ਵਜੋਂ ਹੋਈ ਹੈ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ (hospital) ‘ਚ ਭਰਤੀ ਕਰਵਾਇਆ ਗਿਆ ਹੈ।

ਦੱਸਿਆ ਗਿਆ ਹੈ ਕਿ 4 ਨੌਜਵਾਨ ਐਕਟਿਵਾ ‘ਤੇ ਸਵਾਰ ਹੋ ਕੇ ਨਕੋਦਰ ਮੱਥਾ ਟੇਕਣ ਜਾ ਰਹੇ ਸਨ। ਇਸ ਦੌਰਾਨ ਨਕੋਦਰ (nakodar highway) ਹਾਈਵੇ ‘ਤੇ ਐਕਟਿਵਾ ਸਵਾਰ 4 ਨੌਜਵਾਨਾਂ ਦੀ ਇੱਕ ਟਰਾਲੀ ਨਾਲ ਟੱਕਰ ਹੋ ਗਈ। ਇਹ ਘਟਨਾ ਇੰਨੀ ਭਿਆਨਕ ਸੀ ਕਿ ਦੋ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੋ ਹੋਰ ਨੌਜਵਾਨ ਜ਼ਖਮੀ ਹੋ ਗਏ।ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਲਾਂਬੜਾ ਪੁਲਿਸ (police) ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Read More: Bus Accident: ਸਵਾਰੀਆਂ ਨਾਲ ਭਰੀ ਬੱਸ ਹਾਈਵੇਅ ‘ਤੇ ਪਲਟੀ, 12 ਜਣਿਆਂ ਦੀ ਗਈ ਜਾਨ

Scroll to Top