29 ਨਵੰਬਰ, 2026 : ਦਿੱਲੀ ਦੇ ਵਿਸ਼ਵਾਸ ਨਗਰ ਇਲਾਕੇ ਵਿੱਚ ਐਤਵਾਰ ਤੜਕੇ ਇੱਕ ਘਰ ਵਿੱਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਇਸ ਘਟਨਾ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਲੋਕ ਅੱਗ ਦੀ ਲਪੇਟ ਵਿੱਚ ਆ ਕੇ ਝੁਲਸ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ।
ਮੁੱਢਲੀ ਜਾਂਚ ਮੁਤਾਬਕ ਅੱਗ ਲੱਗਣ ਦਾ ਕਾਰਨ ਘਰ ਵਿੱਚ ਈ-ਰਿਕਸ਼ਾ ਚਾਰਜ ਕਰਨ ਵਾਲੇ ਪੁਆਇੰਟ ‘ਤੇ ਹੋਇਆ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਦਸੇ ਸਮੇਂ ਘਰ ਵਿੱਚ ਮੌਜੂਦ ਸਾਰੇ ਪ੍ਰਭਾਵਿਤ ਲੋਕ ਪਹਿਲੀ ਮੰਜ਼ਿਲ ‘ਤੇ ਸੁੱਤੇ ਹੋਏ ਸਨ।
ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕਰੀਬ 4:30 ਵਜੇ ਗਲੀ ਨੰਬਰ 11 ਸਥਿਤ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਿਸ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਫਾਇਰ ਕਰਮਚਾਰੀਆਂ ਨੇ ਸਵੇਰੇ 5 ਵਜੇ ਤੱਕ ਅੱਗ ‘ਤੇ ਕਾਬੂ ਪਾ ਲਿਆ। ਇਸ ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
READ MORE : ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬਿਆ ਲਾਸ ਏਂਜਲਸ, ਹਵਾਈ ਅੱਡੇ ਦੀ ਛੱਤ ਡਿੱਗੀ, ਕਈ ਥਾਵਾਂ ‘ਤੇ ਨੁਕਸਾਨ




