Train accident

Train accident: ਪੱਛਮੀ ਬੰਗਾਲ ਰੇਲ ਹਾਦਸੇ ‘ਚ ਮ੍ਰਿਤਕਾਂ ਦੇ ਵਾਰਸਾਂ ਲਈ ਮੁਆਵਜ਼ੇ ਦਾ ਐਲਾਨ

ਚੰਡੀਗੜ੍ਹ, 17 ਜੂਨ 2024: ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ (Train accident) ‘ਤੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਹਾਦਸੇ ਦੇ ਪੀੜਤਾਂ ਨੂੰ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ‘ਚ ਵਾਧਾ ਕੀਤਾ ਗਿਆ ਹੈ। ਇਸ ਵਿੱਚ ਮ੍ਰਿਤਕਾਂ ਦੇ ਵਾਰਸਾਂ ਨੂੰ 10-10 ਲੱਖ ਰੁਪਏ, ਗੰਭੀਰ ਜ਼ਖ਼ਮੀਆਂ ਨੂੰ 2.5-2.5 ਲੱਖ ਰੁਪਏ ਅਤੇ ਮਾਮੂਲੀ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਪੱਛਮੀ ਬੰਗਾਲ ਦੇ ਜਲਪਾਈਗੁੜੀ ਨੇੜੇ ਰੇਲ ਹਾਦਸੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧ ਗਈ ਹੈ, ਤਾਜ਼ਾ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਹੁਣ ਤੱਕ 8 ਜਣਿਆਂ ਦੀ ਮੌਤ ਹੋ ਚੁੱਕੀ ਹੈ। ਜਦਕਿ ਇਸ ਰੇਲ ਹਾਦਸੇ ਵਿੱਚ 30 ਦੇ ਕਰੀਬ ਜਣੇ ਜ਼ਖਮੀ ਹੋਏ ਹਨ। ਦੱਸ ਦਈਏ ਕਿ ਇਹ ਹਾਦਸਾ ਕੰਚਨਜੰਗਾ ਐਕਸਪ੍ਰੈਸ ਦੇ ਪਿੱਛੇ ਤੋਂ ਇੱਕ ਮਾਲ ਗੱਡੀ ਨਾਲ ਟਕਰਾ ਜਾਣ ਤੋਂ ਬਾਅਦ ਵਾਪਰਿਆ।

Scroll to Top