9 ਨਵੰਬਰ 2024: ਪੱਛਮੀ ਬੰਗਾਲ (West Bengal) ਦੇ ਹਾਵੜਾ ‘ਚ ਵੱਡਾ ਰੇਲ ਹਾਦਸਾ (train accident) ਵਾਪਰਿਆ ਹੈ। ਦੱਸ ਦੇਈਏ ਕਿ ਸਿਕੰਦਰਾਬਾਦ-ਸ਼ਾਲੀਮਾਰ ਐਕਸਪ੍ਰੈਸ (Secunderabad-Shalimar Express) ਦੇ 3 ਡੱਬੇ ਪਟੜੀ ਤੋਂ ਹੇਠਾਂ ਉਤਰ ਗਏ। ਹਾਲਾਂਕਿ ਇਸ ਘਟਨਾ ‘ਚ ਕੋਈ ਵੀ ਗੰਭੀਰ ਜ਼ਖਮੀ ਨਹੀਂ ਹੋਇਆ ਹੈ।
ਰੇਲਵੇ ਮੁਤਾਬਕ ਇਹ ਹਾਦਸਾ ਕੋਲਕਾਤਾ ਤੋਂ 40 ਕਿਲੋਮੀਟਰ ਦੂਰ ਨਲਪੁਰ ‘ਚ ਸ਼ਨੀਵਾਰ ਸਵੇਰੇ 5.30 ਵਜੇ ਵਾਪਰਿਆ। ਅਧਿਕਾਰੀਆਂ ਨੇ ਦੱਸਿਆ ਕਿ 22850 ਸਿਕੰਦਰਾਬਾਦ ਸ਼ਾਲੀਮਾਰ ਐਕਸਪ੍ਰੈਸ ਹਫ਼ਤੇ ਵਿੱਚ ਇੱਕ ਵਾਰ ਚੱਲਦੀ ਹੈ।
ਟਰੇਨ ਖੜਗਪੁਰ ਡਿਵੀਜ਼ਨ ਦੇ ਨਲਪੁਰ ਸਟੇਸ਼ਨ ਤੋਂ ਲੰਘ ਰਹੀ ਸੀ ਤਾਂ ਡੱਬੇ ਪਟੜੀ ਤੋਂ ਉਤਰ ਗਏ। ਇਸ ਵਿੱਚ ਇੱਕ ਡੱਬਾ ਪਾਰਸਲ ਵੈਨ ਦਾ ਹੈ, ਜਦੋਂ ਕਿ ਦੋ ਯਾਤਰੀ ਡੱਬੇ ਹਨ।