mushroom

ਮੋਹਾਲੀ ਵਿਖੇ 30 ਨਵੰਬਰ ਤੋਂ ਖੁੰਭਾਂ ਦੀ ਕਾਸ਼ਤ ਸਬੰਧੀ ਟਰੇਨਿੰਗ ਕੈਂਪ

ਐਸ.ਏ.ਐਸ.ਨਗਰ, 28 ਨਵੰਬਰ 2023: ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਖੁੰਭਾਂ (mushroom) ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ ਦੀ ਪ੍ਰੇਰਨਾ ਅਤੇ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ, ਐਸ.ਏ.ਐਸ ਨਗਰ ਦੀ ਯੋਗ ਅਗਵਾਈ ਹੇਠ ਆਤਮਾ ਸਕੀਮ ਅਧੀਨ ਕ੍ਰਿਸ਼ੀ ਵਿਗਿਆਨ ਕੇਂਦਰ ਕੁਰਾਲੀ ਅਤੇ ਬਾਗਬਾਨੀ ਵਿਭਾਗ ਜ਼ਿਲ੍ਹਾ ਐਸ.ਏ.ਐਸ ਨਗਰ ਵੱਲੋਂ 5 ਦਿਨਾਂ ਦੀ ਟਰੇਨਿੰਗ 30-11-2023 ਤੋਂ 06-12-2023 ਤੱਕ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ , ਚੌਥੀ ਮੰਜ਼ਿਲ , ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76 ਐਸ.ਏ.ਐਸ ਨਗਰ ਵਿਖੇ ਲਗਾਈ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਗਦੀਸ਼ ਸਿੰਘ ਕਾਹਮਾ, ਡਿਪਟੀ ਡਾਇਰੈਕਟਰ ਬਾਗਬਾਨੀ , ਐਸ.ਏ.ਐਸ ਨਗਰ ਨੇ ਦੱਸੀਆ ਕਿ ਇਸ ਟਰੇਨਿੰਗ ਕੈਂਪ ਵਿੱਚ ਹਾਜ਼ਰ ਹੋਣ ਵਾਲੇ ਕਿਸਾਨਾਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਇੰਸਦਾਨਾਂ ਵੱਲੋਂ ਖੁੰਭਾਂ  (mushroom) ਦੀ ਕਾਸ਼ਤ ਸਬੰਧੀ ਵਿਸਥਾਰਪੂਰਵਕ ਟਰੇਨਿੰਗ ਦਿੱਤੀ ਜਾਵੇਗੀ ਅਤੇ ਟਰੇਨਿੰਗ ਵਿੱਚ ਭਾਗ ਲੈਣ ਵਾਲੇ ਕਿਸਾਨਾਂ ਦੀ ਐਕਸਪੋਜ਼ਰ ਵਿਜ਼ਿਟ ਵੀ ਕਰਵਾਈ ਜਾਵੇਗੀ।

ਉਨ੍ਹਾਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਇਸ ਟਰੇਨਿੰਗ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਤਾਂ ਜੋ ਖੇਤੀ ਦੇ ਨਾਲ ਹੋਰ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ। ਜਿਹੜੇ ਕਿਸਾਨ ਇਸ ਟਰੇਨਿੰਗ ਕੈਂਪ ਵਿੱਚ ਭਾਗ ਲੈਣਾ ਚਾਹੁੰਦੇ ਹਨ, ਉਹ ਆਪਣੇ ਨਾਲ ਆਪਣਾ ਆਧਾਰ ਕਾਰਡ ਲੈਕੇ ਮਿਤੀ 30-11-2023 ਨੂੰ ਸਵੇਰੇ 10:30 ਵੱਜੇ ਮੁੱਖ ਖੇਤੀਬਾੜੀ ਅਫਸਰ , ਐਸ.ਏ.ਐਸ ਨਗਰ ਦੇ ਦਫਤਰ ਵਿਖੇ ਪੁੱਜਣ।

Scroll to Top