ਅਫ਼ਸਰਾਂ ਦੇ ਤਬਾਦਲੇ

Transfer: ਚਾਰ IAS ਅਧਿਕਾਰੀਆਂ ਦੇ ਤਬਾਦਲੇ, ਅਧਿਕਾਰੀਆਂ ਨੂੰ ਮਿਲਿਆ ਨਵੀਆਂ ਜ਼ਿੰਮੇਵਾਰੀਆਂ

13 ਮਈ 2026: ਪੰਜਾਬ ਸਰਕਾਰ (punjab sarkar) ਨੇ ਬੁੱਧਵਾਰ ਨੂੰ ਪ੍ਰਸ਼ਾਸਕੀ ਫੇਰਬਦਲ ਵਿੱਚ ਚਾਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ। ਆਓ ਸੂਚੀ ‘ਤੇ ਇੱਕ ਨਜ਼ਰ ਮਾਰੀਏ:

  • ਰਾਮਵੀਰ, IAS, ਪ੍ਰਸ਼ਾਸਕੀ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਕਮਿਸ਼ਨਰ, ਜਲੰਧਰ ਡਿਵੀਜ਼ਨ, ਨੂੰ ਕਮਿਸ਼ਨਰ, ਜਲੰਧਰ ਡਿਵੀਜ਼ਨ ਦੇ ਨਾਲ-ਨਾਲ ਪ੍ਰਸ਼ਾਸਕੀ ਸਕੱਤਰ, ਜਲ ਸਪਲਾਈ ਅਤੇ ਸੈਨਿਟੇਸ਼ਨ ਵਿਭਾਗ ਦੀ ਵਾਧੂ ਜ਼ਿੰਮੇਵਾਰੀ ਦਿੱਤੀ ਗਈ ਹੈ।
  • ਘਨਸ਼ਿਆਮ ਥੋਰੀ, IAS, ਸਕੱਤਰ, ਸਿਹਤ ਅਤੇ ਪਰਿਵਾਰ ਭਲਾਈ ਅਤੇ ਮਿਸ਼ਨ ਡਾਇਰੈਕਟਰ, ਨੈਸ਼ਨਲ ਹੈਲਥ ਮਿਸ਼ਨ, ਪੰਜਾਬ, ਨੂੰ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਵਾਧੂ ਚਾਰਜ ਦਿੱਤਾ ਗਿਆ ਹੈ।
  • ਪੁਨੀਤ ਗੋਇਲ, IAS, ਵਿਸ਼ੇਸ਼ ਸਕੱਤਰ, ਮੈਡੀਕਲ ਸਿੱਖਿਆ ਅਤੇ ਖੋਜ, ਨੂੰ ਵਿਸ਼ੇਸ਼ ਸਕੱਤਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ ਨਿਯੁਕਤ ਕੀਤਾ ਗਿਆ ਹੈ।
  • ਅਕਸ਼ਿਤਾ ਗੁਪਤਾ, IAS, ਡਾਇਰੈਕਟਰ, ਸੂਚਨਾ ਤੇ ਲੋਕ ਸੰਪਰਕ, ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਰੂਪਨਗਰ ਵਜੋਂ ਤਾਇਨਾਤ ਕੀਤਾ ਗਿਆ ਹੈ।

Read More: IPS transfers: ਪੰਜਾਬ ਸਰਕਾਰ ਵੱਲੋਂ ਦੋ ਆਈਪੀਐਸ ਅਫ਼ਸਰਾਂ ਦੇ ਤਬਾਦਲੇ

ਵਿਦੇਸ਼

Scroll to Top