Punjab Government

ਪੰਜਾਬ ਸਰਕਾਰ ਵੱਲੋਂ 29 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 22 ਅਗਸਤ, 2023: ਪੰਜਾਬ ਸਰਕਾਰ (Punjab Government) ਨੇ ਇੱਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 16 ਆਈਏਐਸ ਅਤੇ 13 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ (Punjab Government) ਵੱਲੋਂ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਕਈ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਹੋ ਚੁੱਕੇ ਹਨ। ਰਾਜ ਸਰਕਾਰ ਦੇ ਅਨੁਸਾਰ, ਕੰਮਕਾਜ ਵਿੱਚ ਨਿਰਪੱਖਤਾ ਅਤੇ ਇਸ ਨੂੰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਸਮੇਂ-ਸਮੇਂ ‘ਤੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਜਾਂਦੇ ਹਨ।

 

Scroll to Top