ਚੰਡੀਗੜ੍ਹ 21 ਮਾਰਚ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ (Election Commission) ਨੇ 5 ਸੂਬਿਆਂ ਦੇ 13 ਗੈਰ-ਕੇਡਰ ਜ਼ਿਲ੍ਹਾ ਮੈਜਿਸਟਰੇਟ (ਡੀਐਮ) ਅਤੇ ਐਸਪੀ-ਐਸਐਸਪੀ ਦੇ ਤਬਾਦਲੇ ਦੇ ਆਦੇਸ਼ ਜਾਰੀ ਕੀਤੇ ਹਨ । ਇਨ੍ਹਾਂ ਵਿੱਚ 5 ਡੀਐਮ ਅਤੇ 8 ਐਸਪੀ-ਐਸਐਸਪੀ ਸ਼ਾਮਲ ਹਨ। ਕਮਿਸ਼ਨ ਨੇ ਕਿਹਾ ਕਿ ਪੰਜਾਬ, ਉੜੀਸਾ, ਗੁਜਰਾਤ, ਪੱਛਮੀ ਬੰਗਾਲ ਅਤੇ ਅਸਾਮ ਵਿੱਚ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਦੇ ਚੋਣ ਕਮਿਸ਼ਨਰ ਸਿਬਿਨ ਸੀ ਨੇ ਦੱਸਿਆ ਕਿ ਪਠਾਨਕੋਟ, ਫਾਜ਼ਿਲਕਾ, ਜਲੰਧਰ ਦਿਹਾਤੀ, ਮਲੇਰਕੋਟਲਾ ਅਤੇ ਬਠਿੰਡਾ ਜ਼ਿਲਿਆਂ ਦੇ ਐੱਸ.ਐੱਸ.ਪੀ ਨੂੰ ਬਦਲ ਦਿੱਤਾ ਗਿਆ ਹੈ।